ਭ੍ਰਿਸ਼ਟਾਚਾਰ ਮਾਮਲੇ ''ਚ ਪੰਜਾਬ ਰੋਡਵੇਜ਼ ਡਿਪੋ ਦੇ ਸੁਪਰੀਡੈਂਟ ਨੂੰ ਨਿਆਇਕ ਹਿਰਾਸਤ ''ਚ ਭੇਜਿਆ

Tuesday, Oct 07, 2025 - 05:02 PM (IST)

ਭ੍ਰਿਸ਼ਟਾਚਾਰ ਮਾਮਲੇ ''ਚ ਪੰਜਾਬ ਰੋਡਵੇਜ਼ ਡਿਪੋ ਦੇ ਸੁਪਰੀਡੈਂਟ ਨੂੰ ਨਿਆਇਕ ਹਿਰਾਸਤ ''ਚ ਭੇਜਿਆ

ਜਲੰਧਰ (ਜਤਿੰਦਰ, ਭਾਰਦਵਾਜ) : ਬੀਤੇ ਦਿਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰੀਡੈਂਟ ਬਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅੱਜ ਵਿਜੀਲੈਂਸ ਬਿਊਰੋ ਨੇ ਡਿਊਟੀ ਮੈਜਿਸਟ੍ਰੇਟ ਸ਼ਿਵਾਨੀ ਗਰਗ ਦੀ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਇਕ ਹਿਰਾਸਤ (ਜੇਲ੍ਹ) ਭੇਜਣ ਦਾ ਹੁਕਮ ਸੁਣਾਇਆ ਹੇ। ਇਸ ਮਾਮਲੇ ਚ ਵਿਜੀਲੈੰਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਚ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੁਪਰੀਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲਾਂ ਦੀ ਪ੍ਰਕਿਰਿਆ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਅਪੀਲ 'ਤੇ ਸੁਪਰੀਡੈਂਟ ਨੇ ਇਸ ਕੰਮ ਦੇ ਲਈ 40 ਹਜ਼ਾਰ ਲੈਣ ਦੇ ਲਈ ਸਹਿਮਤੀ ਜਤਾਈ ਪਰ ਉਹ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਪਹਿਲਾਂ ਹੀ ਲੇਬਰ ਕੋਰਟ ਵਿੱਚ ਉਸਦੇ ਕੇਸ ਦੀ ਸੁਣਵਾਈ ਦੌਰਾਨ ਕਿਸ਼ਤਾਂ ਵਿੱਚ ਉਸ ਤੋਂ 1,54000 ਰੁਪਏ ਜ਼ਬਰਦਸਤੀ ਲੈ ਚੁੱਕਾ ਹੈ।
 ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਸੁਪਰੀਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40 ਹਜ਼ਾਰ  ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਉਕਤ ਸੁਪਰਡੈਂਟ ਖ਼ਿਲਾਫ਼  ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰੀ ਦਾ ਮਾਮਲਾ ਦਰਜ ਕਰ ਲਿਆ ਸੀ।
 


author

Babita

Content Editor

Related News