ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

Wednesday, Oct 14, 2020 - 10:28 PM (IST)

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਸਪਰੌੜ, ਜਿਲਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਮੇਜਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਰਵੀ ਕੁਮਾਰ ਵਾਸੀ ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਕਿਹਾ ਕਿ ਪੀੜਤ ਵਲੋ ਪਹਿਲੀ ਕਿਸ਼ਤ ਵਜੋ 15,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।
ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


author

Deepak Kumar

Content Editor

Related News