ਸੀ. ਆਈ. ਏ. ਸਟਾਫ ਮਾਨਸਾ ਦੇ ਇੰਚਾਰਜ ਸਮੇਤ 6 ’ਤੇ ਮੁਕੱਦਮਾ ਦਰਜ

Saturday, Aug 25, 2018 - 02:37 AM (IST)

ਸੀ. ਆਈ. ਏ. ਸਟਾਫ ਮਾਨਸਾ ਦੇ ਇੰਚਾਰਜ ਸਮੇਤ 6 ’ਤੇ ਮੁਕੱਦਮਾ ਦਰਜ

ਮਾਨਸਾ, (ਜੱਸਲ)-ਇਕ ਰਿਸ਼ਵਤਖੋਰੀ ਮਾਮਲੇ ਦਾ ਪਰਦਾਫਾਸ਼ ਕਰਦਿਆਂ ਮਾਨਸਾ ਪੁਲਸ ਨੇ ਸੀ. ਆਈ. ਏ. ਸਟਾਫ ਮਾਨਸਾ ਦੇ ਇੰਚਾਰਜ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਸਮੇਤ 6 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮਾਨਸਾ ਦੇ ਸਿਟੀ-1 ਥਾਣੇ ਵਿਚ ਇਕ ਮੁਕੱਦਮਾ ਨੰਬਰ 79 ਅ/ਧ 420/ 471/411/379/ 120 ਬੀ/ਆਈ. ਪੀ. ਸੀ. ਅਤੇ 3(1) 2 ਪਰਫੈਸ਼ਨ ਆਫ ਟਾਈਪਿੰਗ ਆਫ ਦਿ ਮੋਬਾਇਲ ਡਿਵਾਈਸ ਇਕੁਆਇਰਮੈਂਟ ਇੰਡੋਟੀਫਿਕੇਸ਼ਨ ਰੂਲਜ਼ 2017 ਦੇ ਤਹਿਤ ਦਰਜ ਕਰਕੇ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਸੀ. ਆਈ. ਏ. ਸਟਾਫ ਦੇ ਇੰਚਾਰਜ ਅਮਨਪਾਲ ਵਿਰਕ ਨੇ ਕਾਫੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਾਮਲੇ ਵਿਚ ਇੰਸਪੈਕਟਰ ਅਮਨਪਾਲ ਇੰਚਾਰਜ ਸੀ. ਆਈ. ਏ. ਸਟਾਫ ਮਾਨਸਾ ਨੇ ਕੁਝ ਲੋਕਾਂ ਨੂੰ ਛੱਡਣ ਬਦਲੇ ਆਪਣੇ ਦਲਾਲਾਂ ਰਾਹੀਂ 50 ਹਜ਼ਾਰ ਰੁਪਏ ਰਿਸ਼ਵਤ ਲਈ ਸੀ ਅਤੇ ਸਥਾਨਕ ਸ਼ਹਿਰ ਦੇ ਕੁਝ ਪੁਲਸ ਦਲਾਲ ਟਾਈਪ ਦੇ ਲੋਕਾਂ ਨੇ ਵੀ ਹੋਰ ਵਿਅਕਤੀਆਂ ਨੂੰ ਇਸ ਕੇਸ ’ਚੋਂ ਕਢਵਾਉਣ ਲਈ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਭਿਣਕ ਮਾਨਸਾ ਦੇ ਐੱਸ. ਐੱਸ. ਪੀ. ਮਨਧੀਰ ਸਿੰਘ ਨੂੰ ਮਿਲਣ ’ਤੇ ਉਨ੍ਹਾਂ ਇਸ ਮਾਮਲੇ ਦੀ ਪਡ਼ਤਾਲ ਲਈ ਮਾਨਸਾ ਦੇ ਡੀ. ਐੱਸ. ਪੀ. ਸਿਮਰਨਜੀਤ ਸਿੰਘ ਲੰਗ ਨੂੰ ਪਡ਼ਤਾਲੀਆ ਅਫਸਰ ਨਿਯੁਕਤ ਕਰ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਡੀ. ਐੱਸ. ਪੀ. ਸਿਮਰਨਜੀਤ ਸਿੰਘ ਲੰਗ ਵੱਲੋਂ ਕੀਤੀ ਗਈ ਪਡ਼ਤਾਲ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਐੱਸ. ਐੱਸ. ਪੀ. ਮਾਨਸਾ ਦੇ ਹੁਕਮਾਂ ’ਤੇ ਥਾਣਾ ਸਿਟੀ-1 ਮਾਨਸਾ ਵਿਚ ਸੀ. ਆਈ. ਏ. ਸਟਾਫ ਮਾਨਸਾ ਦੇ ਇੰਚਾਰਜ ਇੰਸਪੈਕਟਰ ਅਮਨਪਾਲ ਵਿਰਕ ਸਮੇਤ 6 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਮਾਨਸਾ ਦੇ ਐੱਸ. ਐੱਸ. ਪੀ. ਮਨਧੀਰ ਸਿੰਘ ਨੇ ਦੱਸਿਆ ਕਿ ਪਡ਼ਤਾਲ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਇੰਸਪੈਕਟਰ ਅਮਨਪਾਲ ਵਿਰਕ ਤੇ ਸ਼ਹਿਰ ਵਾਸੀ ਅਸ਼ੋਕ ਕੁਮਾਰ ਪੁੱਤਰ ਰਘੂਨਾਥ, ਨੀਟਾ ਗੋਇਲ, ਵਿੱਕੀ ਭਾਰੇਵਾਲਾ, ਜੱਜੀ ਤੇ ਬਿੱਟੂ ਉਰਫ ਜੈਲਾ ਦੇ ਖਿਲਾਫ ਧਾਰਾ 7,7 ਏ,13 (2) 88 ਪੀ ਸੀ ਐਕਟ ਅਤੇ 420/120 ਬੀ ਆਈ ਪੀ ਸੀ ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਹੈ। ਐੱਸ. ਐੱਸ. ਪੀ. ਮਨਧੀਰ ਸਿੰਘ ਨੇ ਕਿਹਾ ਕਿ ਰਿਸ਼ਵਤ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। 


Related News