ਸਰਹੱਦੀ ਕਸਬੇ ’ਚ ਵਾਪਰੀ ਖੂਨੀ ਵਾਰਦਾਤ: ਘਰੇਲੂ ਵੰਡ ਦੀ ਲੜਾਈ ਨੂੰ ਲੈ ਕੇ ਭਰਾ ਦਾ ਕਤਲ

Wednesday, Aug 03, 2022 - 10:44 AM (IST)

ਸਰਹੱਦੀ ਕਸਬੇ ’ਚ ਵਾਪਰੀ ਖੂਨੀ ਵਾਰਦਾਤ: ਘਰੇਲੂ ਵੰਡ ਦੀ ਲੜਾਈ ਨੂੰ ਲੈ ਕੇ ਭਰਾ ਦਾ ਕਤਲ

ਭਿੰਡੀ ਸੈਦਾ (ਗੁਰਜੰਟ) - ਸਰਹੱਦੀ ਕਸਬਾ ਭਿੰਡੀ ਸੈਦਾਂ ਵਿਖੇ ਘਰੇਲੂ ਵੰਡ ਨੂੰ ਲੈ ਕੇ ਹੋਈ ਲੜਾਈ ਦੌਰਾਨ ਵੱਡੇ ਭਰਾ ਵੱਲੋਂ ਆਪਣੇ ਛੋਟੇ ਭਰਾ ਨੂੰ ਇੱਟ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਪਤਨੀ ਲੇਟ ਮਲੂਕ ਸਿੰਘ ਵਾਸੀ ਭਿੰਡੀ ਸੈਦਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰੇ ਜੇਠ ਬਗੀਚਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਿੰਡੀ ਸੈਦਾਂ ਦਾ ਮੇਰੇ ਪਤੀ ਮਲੂਕ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਘਰੇਲੂ ਵੰਡ ’ਤੇ ਦੁਕਾਨਾਂ ਦੇ ਕਿਰਾਏ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲਦਾ ਆ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ

ਇਸ ਸਬੰਧੀ ਕਈ ਵਾਰ ਮੋਹਤਬਰ ਵਿਅਕਤੀਆਂ ਅਤੇ ਰਿਸ਼ਤੇਦਾਰਾਂ ਨੇ ਫ਼ੈਸਲਾ ਵੀ ਕਰਵਾਇਆ ਪਰ ਹਰ ਵਾਰ ਬਗੀਚਾ ਸਿੰਘ ਆਪਣੇ ਫ਼ੈਸਲੇ ਤੋਂ ਮੁਕਰ ਜਾਂਦਾ ਸੀ। ਬੀਤੇ ਦਿਨ ਜਦੋਂ ਮੇਰੇ ਪਤੀ ਮਲੂਕ ਸਿੰਘ ਨੇ ਆਪਣੇ ਵੱਡੇ ਭਰਾ ਬਗੀਚਾ ਸਿੰਘ ਤੋਂ ਦੁਕਾਨਾਂ ਦਾ ਕਿਰਾਇਆ ਮੰਗਿਆ ਤਾਂ ਬਗੀਚਾ ਸਿੰਘ ਨੇ ਤੈਸ਼ ਵਿਚ ਆ ਕੇ ਮੇਰੇ ਪਤੀ ਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਲਾਗੇ ਪਈ ਇੱਟ ਚੁੱਕ ਕੇ ਉਸ ਦੇ ਸਿਰ ਵਿਚ ਮਾਰੀ, ਜਿਸ ਨਾਲ ਮੇਰਾ ਪਤੀ ਲਹੂ ਲੁਹਾਣ ਹੋ ਗਿਆ ਤੇ ਬੇਹੋਸ਼ ਹੋ ਕੇ ਧਰਤੀ ’ਤੇ ਡਿੱਗ ਪਿਆ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਜ਼ਖ਼ਮੀ ਹਾਲਤ ’ਚ ਉਨ੍ਹਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ ਬਗੀਚਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਿੰਡੀ ਸੈਦਾਂ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਨਰੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ ਦੀ ਸ਼ਰਮਨਾਕ ਘਟਨਾ: 3 ਨਾਬਾਲਗ ਬੱਚੀਆਂ ਨੂੰ ਕੀਤਾ ਅਗਵਾ, ਜਬਰ-ਜ਼ਿਨਾਹ ਮਗਰੋਂ 2 ਦਾ ਕੀਤਾ ਕਤਲ


author

rajwinder kaur

Content Editor

Related News