ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

Sunday, Feb 20, 2022 - 11:39 AM (IST)

ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

ਡੇਰਾਬੱਸੀ (ਗੁਰਪ੍ਰੀਤ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਡੇਰਾਬੱਸੀ ਹਲਕੇ ਦੇ ਪਿੰਡ ਨਾਭਾ ਸਾਹਿਬ (ਜ਼ੀਰਕਪੁਰ) ਵਿਖੇ ਲਾਵਾਂ ਲੈਣ ਤੋਂ ਪਹਿਲਾਂ ਲਾੜੀ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਪਿੰਡ 'ਚ ਮਾਹੌਲ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਬਹਿਸਬਾਜ਼ੀ

PunjabKesari

ਦੱਸਣਯੋਗ ਹੈ ਕਿ ਇੱਥੋਂ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਧੀ ਅਰਸ਼ਪ੍ਰੀਤ ਕੌਰ ਦਾ ਅੱਜ ਵਿਆਹ ਹੈ। ਉਹ ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੀ ਅਤੇ ਆਪਣੀ ਵੋਟ ਪਾਈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ 2022 : ਮੋਹਾਲੀ ਦੇ ਹਲਕਿਆਂ 'ਚ ਵੋਟਾਂ ਪੈਣ ਦਾ ਕੰਮ ਜਾਰੀ, ਜਾਣੋ ਕਿਹੜੇ ਉਮੀਦਵਾਰ ਪਾ ਚੁੱਕੇ ਨੇ ਵੋਟਾਂ

PunjabKesari

ਇਸ ਦੌਰਾਨ ਅਰਸ਼ਪ੍ਰੀਤ ਨੇ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਅਤੇ ਸਾਨੂੰ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪੋਲਿੰਗ ਬੂਥਾਂ 'ਤੇ ਜਿੱਥੇ ਬਜ਼ੁਰਗ ਵੋਟ ਪਾਉਣ ਲਈ ਪਹੁੰਚ ਰਹੇ ਹਨ, ਉੱਥੇ ਹੀ ਪਹਿਲੀ ਵਾਰ ਵੋਟ ਪਾਉਣ ਵਾਲਿਆਂ 'ਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News