ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ

Tuesday, Jan 05, 2021 - 09:46 PM (IST)

ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ

ਨਵਾਂਸ਼ਹਿਰ (ਜੋਬਨਪ੍ਰੀਤ, ਤਿ੍ਰਪਾਠੀ) : ਨਵਾਂਸ਼ਹਿਰ ਦੇ ਪਿੰਡ ਮੱਲਪੁਰ ਵਿਚ ਇਕ ਦਿਲ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਤੋਂ ਮਹਿਜ਼ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਈ। ਮਿ੍ਰਤਕਾਂ ਦੀ ਪਛਾਣ ਪਿਤਾ ਜੀਤ ਰਾਮ, ਪਤਨੀ ਚੰਨੋ ਅਤੇ ਪੁੱਤਰੀ ਯਮਨਾ ਦੇਵੀ ਦੇ ਵਾਸੀ ਪਿੰਡ ਮੱਲਪੁਰ ਦੇ ਰੂਪ ’ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੁੜੀ ਯਮਨਾ ਦੇਵੀ ਦਾ 10 ਤਾਰੀਖ਼ ਨੂੰ ਵਿਆਹ ਸੀ ਅਤੇ ਵਿਆਹ ਤੋਂ ਮਹਿਜ਼ ਪੰਜ ਦਿਨ ਪਹਿਲਾਂ ਹੀ ਪਰਿਵਾਰ ਨੇ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਘਟਨਾ ਤੋਂ ਬਾਅਦ ਹਰ ਕੋਈ ਹੈਰਾਨਗੀ ਵਿਚ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਬੱਸ ਸਟੈਂਡ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

PunjabKesari

ਇਹ ਵੀ ਪਤਾ ਲੱਗਾ ਹੈ ਕਿ ਮਿ੍ਰਤਕ ਜੀਤ ਰਾਮ ਦੀਆਂ 7 ਧੀਆਂ ਅਤੇ 1 ਪੁੱਤਰ ਸੀ, ਜਿਨ੍ਹਾਂ ਵਿਚੋਂ 6 ਧੀਆਂ ਦਾ ਵਿਆਹ ਪਹਿਲਾਂ ਹੀ ਹੋ ਚੁੱਕਾ ਹੈ ਜਦਕਿ ਪੁੱਤਰ ਦੀ ਕੁੱਝ ਸਾਲ ਪਹਿਲਾਂ ਹਾਦਸੇ ਵਿਚ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੁੜੀ ਦੇ ਪਿਆਰ ’ਚ ਅੰਨ੍ਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਿਛੋਂ ਰੋ-ਰੋ ਬੇਹਾਲ ਹੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News