ਬੇਅਦਬੀ ਰੋਕਣ ਲਈ ਕਾਨੂੰਨ ਲਿਆਉਣਾ ਇਤਿਹਾਸਕ ਕਦਮ: ਜਸਵੰਤ ਸਿੰਘ ਗੱਜਣਮਾਜਰਾ
Tuesday, Jul 15, 2025 - 11:52 AM (IST)

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਵਿਧਾਨ ਸਭਾ 'ਚ ਪੰਜਾਬ ਪਵਿੱਤਰ ਗ੍ਰੰਥ ਬਿੱਲ-2025 ਪੇਸ਼ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਅੱਜ ਅਸੀਂ ਇੱਕ ਇਤਿਹਾਸਕ ਪਲ ਦਾ ਹਿੱਸਾ ਬਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਦੀ ਧਰਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ਼੍ਰੀ ਭਗਵਦ ਗੀਤਾ, ਕੁਰਾਨ ਸ਼ਰੀਫ਼ ਅਤੇ ਬਾਈਬਲ ਵਰਗੀਆਂ ਧਾਰਮਿਕ ਗ੍ਰੰਥਾਂ ਦੀ ਮਾਨਤਾ ਨੂੰ ਬਣਾਈ ਰੱਖਣ ਅਤੇ ਉਨ੍ਹਾਂ ਦੀ ਬੇਅਦਬੀ ਰੋਕਣ ਵਾਸਤੇ ਲਿਆਇਆ ਗਿਆ ਹੈ।
ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਬਰਿੰਦਰ ਕੁਮਾਰ ਗੋਇਲ ਦਾ ਬਿਆਨ, ਹੜ੍ਹਾਂ ਤੋਂ ਬਚਾਅ ਲਈ ਹੋਏ ਸਖ਼ਤ ਪ੍ਰਬੰਧ
ਗੱਜਣਮਾਜਰਾ ਨੇ ਕਿਹਾ ਕਿ ਹਾਲੀਆ ਸਮੇਂ ਵਿੱਚ ਕਈ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਸਮਾਜਿਕ ਸਾਂਝ ਅਤੇ ਧਾਰਮਿਕ ਸਹਿਨਸ਼ੀਲਤਾ ਨੂੰ ਝਟਕਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਬੇਅਦਬੀ ਕਰਨ 'ਤੇ ਉਮਰ ਕੈਦ, 'ਆਪ' ਸਰਕਾਰ ਨੇ ਚਾਰੇ ਧਰਮਾਂ ਲਈ ਬਿੱਲ ਕੀਤਾ ਪੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8