ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬ੍ਰਿਟਿਸ਼ ਆਰਮੀ ਦੇ ਉੱਚ ਅਧਿਕਾਰੀ

Tuesday, Nov 04, 2025 - 11:50 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬ੍ਰਿਟਿਸ਼ ਆਰਮੀ ਦੇ ਉੱਚ ਅਧਿਕਾਰੀ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬ੍ਰਿਟਿਸ਼ ਆਰਮੀ ਦੇ ਉੱਚ ਅਧਿਕਾਰੀ ਨਤਮਸਤਕ ਹੋਏ। ਇਸ ਦੌਰਾਨ ਜਿੱਥੇ ਉਹਨਾਂ ਨੇ ਕੁਝ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਸਿੱਖ ਫੌਜੀਆਂ ਵੱਲੋਂ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਉਹਨਾਂ ਆਖਿਆ ਕਿ ਅਸੀਂ ਬ੍ਰਿਟਿਸ਼ ਸਿੱਖ ਫੌਜੀਆਂ ਨੂੰ ਧਰਮ ਪ੍ਰਤੀ ਕਿਸ ਤਰ੍ਹਾਂ ਦੀ ਸਹੂਲਤ ਦੇ ਸਕਦੇ ਹਾਂ। ਸਿੰਘ ਸਾਹਿਬ ਵੱਲੋਂ ਸ਼ਾਨਾਮੱਤੇ ਇਤਿਹਾਸ ਦਾ ਹਵਾਲਾ ਦਿੰਦਿਆਂ ਹੋਇਆਂ ਡਿਊਟੀ ਦੌਰਾਨ ਦਸਤਾਰ ਅਤੇ ਕਕਾਰ ਪਾਉਣ ਲਈ ਪ੍ਰੇਰਿਆ ਗਿਆ ਅਤੇ ਆਏ ਹੋਏ ਵਿਦੇਸ਼ੀ ਫੌਜੀਆਂ ਦਾ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News