'ਵੀਜ਼ਾ ਫਰਾਡ ਤੋਂ ਬਚਾਓ' ਮੁਹਿੰਮ: ਸੰਜੀਵ ਅਰੋੜਾ ਨੂੰ ਮਿਲੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਰਾਜਨੀਤਿਕ ਸਲਾਹਕਾਰ

Thursday, Aug 07, 2025 - 09:59 PM (IST)

'ਵੀਜ਼ਾ ਫਰਾਡ ਤੋਂ ਬਚਾਓ' ਮੁਹਿੰਮ: ਸੰਜੀਵ ਅਰੋੜਾ ਨੂੰ ਮਿਲੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਰਾਜਨੀਤਿਕ ਸਲਾਹਕਾਰ

ਚੰਡੀਗੜ੍ਹ - ਬ੍ਰਿਟਿਸ਼ ਹਾਈ ਕਮਿਸ਼ਨ ਦੇ ਰਾਜਨੀਤਿਕ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚਾਓ" ਮੁਹਿੰਮ ਸੰਬੰਧੀ ਇੱਕ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ।

ਚਰਚਾ ਦੌਰਾਨ, ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ।
 


author

Inder Prajapati

Content Editor

Related News