ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰਡੇ ਕੈਮਰੂਨ

Wednesday, Oct 09, 2024 - 06:39 PM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰਡੇ ਕੈਮਰੂਨ

ਅੰਮ੍ਰਿਤਸਰ (ਵੈੱਬ ਡੈਸਕ)- ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰਡੇ ਕੈਮਰੂਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ, ਜਿੱਥੇ ਉਨ੍ਹਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

PunjabKesari

ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿੱਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਯਾਤਰੂ ਪੁਸਤਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦੇ ਹੋਏ ਜ਼ਿਕਰ ਕੀਤਾ ਹੈ ਕਿ “ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ ਜਿੱਥੇ ਅੱਜ ਲੱਖਾਂ ਸ਼ਰਧਾਲੂਆਂ ਵਿੱਚੋਂ ਇੱਕ ਉਨ੍ਹਾਂ ਨੂੰ ਵੀ ਨਤਮਸਤਕ ਹੋ ਕੇ ਚੰਗਾ ਮਹਿਸੂਸ ਹੋਇਆ। ਇਹ ਬੰਦਗੀ ਦਾ ਸ਼ਾਤਮਈ ਅਤੇ ਮਨਮੋਹਿਕ ਅਸਥਾਨ ਹੈ। ਉਨ੍ਹਾਂ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੇ ਸ. ਰਣਧੀਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News