ਪੰਜਾਬ ਪਹੁੰਚੀ ਬ੍ਰਿਟਿਸ਼ ਰੈਪਰ Stefflon Don ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Wednesday, Jun 14, 2023 - 11:12 AM (IST)

ਪੰਜਾਬ ਪਹੁੰਚੀ ਬ੍ਰਿਟਿਸ਼ ਰੈਪਰ Stefflon Don ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ 'ਬਰਥ ਐਨਵਰਸਰੀ' ਮੌਕੇ ਬ੍ਰਿਟਿਸ਼ ਰੈਪਰ Stefflon Don ਵੀ ਪੰਜਾਬ ਪਹੁੰਚੀ ਅਤੇ ਉਸ ਨੇ ਮਾਨਸਾ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਵੀ ਕੀਤੀ। ਇਸ ਤੋਂ ਇਲਾਵਾ ਉਸ ਨੇ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ। ਹੁਣ Stefflon Don ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਗੁਰੂ ਘਰ ਦੇ ਦਰਸ਼ਨ ਕਰਦੀ ਵਿਖਾਈ ਦੇ ਰਹੀ ਹੈ। 

PunjabKesari

ਦਰਅਸਲ, Stefflon Don ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸੀ। ਇਸ ਦੌਰਾਨ ਇਸ ਨੇ ਗੁਰੂ ਘਰ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ Stefflon Don ਚਿੱਟੇ ਰੰਗ ਦੇ ਪਹਿਰਾਵੇ 'ਚ ਨਜ਼ਰ ਆਈ ਸੀ।

PunjabKesari

ਇਸ ਦੌਰਾਨ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ Stefflon Don ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ 'ਤੇ ਸਾਂਝੀਆਂ ਕੀਤੀਆਂ ਹਨ।  Stefflon Don ਦੇ ਪੰਜਾਬੀ ਪਹਿਰਾਵੇ ਨੂੰ ਵੇਖ ਕੇ ਲੋਕ ਉਸ ਦੀ ਕਾਫ਼ੀ ਤਾਰੀਫ ਕਰ ਰਹੇ ਹਨ। ਇਸ ਪਹਿਰਾਵੇ 'ਚ  Stefflon Don ਕਾਫ਼ੀ ਜੱਚ ਰਹੀ ਸੀ। ਲੋਕ ਵੀ ਕੁਮੈਂਟ ਕਰਕੇ ਉਸ ਦੀ ਰੱਜ ਕੇ ਤਾਰੀਫ ਕਰ ਰਹੇ ਹਨ।

PunjabKesari

ਦੱਸ ਦਈਏ ਕਿ Stefflon Don ਦੀਆਂ ਬੀਤੇ ਕੁਝ ਦਿਨ ਪਹਿਲਾਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਨ੍ਹਾਂ 'ਚ ਉਹ ਲੋਕਾਂ ਦੀ ਮਾਲੀ ਸਹਾਇਤਾ ਕਰਦੀ ਨਜ਼ਰ ਆਈ ਸੀ।

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹਾਲੀਵੁੱਡ ਦੀਆਂ ਕਈ ਪ੍ਰਸਿੱਧ ਹਸਤੀਆਂ ਚਰਨ ਕੌਰ ਤੇ ਬਲਕੌਰ ਸਿੰਘ ਨੂੰ ਮਿਲਣ ਮੂਸਾ ਪਿੰਡ ਪਹੁੰਚ ਰਹੀਆਂ ਹਨ। 

PunjabKesari

PunjabKesari

PunjabKesari


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


author

sunita

Content Editor

Related News