ਕੇਂਦਰੀ ਜੇਲ੍ਹ ’ਚੋਂ ਟੁੱਟਾ ਹੋਇਆ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Monday, Sep 08, 2025 - 04:25 PM (IST)

ਕੇਂਦਰੀ ਜੇਲ੍ਹ ’ਚੋਂ ਟੁੱਟਾ ਹੋਇਆ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ ਇਕ ਟੁੱਟਿਆ ਹੋਇਆ ਮੋਬਾਇਲ ਸਮੇਤ ਸਿੰਮ ਬਰਾਮਦ ਹੋਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਗਗਨਦੀਪ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 6 ਸਤੰਬਰ 2025 ਨੂੰ ਜੇਲ੍ਹ ਦੀ ਤਲਾਸ਼ੀ ਲਈ ਗਈ ਸੀ।

ਇਸ ਦੌਰਾਨ ਹਵਾਲਾਤੀ ਬਲਜਿੰਦਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੁਤਾਲਾ ਥਾਣਾ ਸਦਰ ਤਰਨਤਾਰਨ ਕੋਲੋਂ ਇਕ ਟੁੱਟਾ ਹੋਇਆ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News