ਜੈਤੋ: ਟੁੱਟੀ ਸੜਕ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

Tuesday, Jun 09, 2020 - 03:56 PM (IST)

ਜੈਤੋ (ਵੀਰਪਾਲ/ਗੁਰਮੀਤਪਾਲ):-ਜੈਤੋ ਦੇ ਨੇੜਲੇ ਪਿੰਡ ਸੇਵੇਵਾਲਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਪਾਤ ਜਾਣਕਾਰੀ ਅਨੁਸਾਰ ਸਵੇਰੇ 11:30 ਵਜੇ ਦੇ ਕਰੀਬ ਗੁਰਸੇਵਕ ਸਿੰਘ ਉਰਫ਼ ਕਾਕਾ ਪੁੱਤਰ ਮੋਹਨ ਸਿੰਘ ਅਤੇ ਉਸ ਦੀ ਭਾਬੀ ਕੁਲਦੀਪ ਕੌਰ ਪਤਨੀ ਜੱਗਾ ਸਿੰਘ ਵਾਸ਼ੀ ਜੈਤੋ (ਨੇੜੇ ਗੁਰਦੁਆਰਾ ਅੰਗੀਠਾ ਸਹਿਬ) ਆਪਣੇ ਮੋਟਰਸਾਇਕਲ ਤੇ ਜੈਤੋ ਤੋਂ ਗੋਨੇਆਣਾ ਨੂੰ ਜ਼ਰੂਰੀ ਕੰਮ ਲਈ ਜਾ ਰਹੇ ਸਨ। ਰਸਤੇ ਵਿਚ ਪੈਂਦੇ ਪਿੰਡ ਸੇਵੇਵਾਲੇ ਵਿਖੇ ਉਨ੍ਹਾਂ ਦਾ ਮੋਟਰਸਾਈਕਲ ਅਤੇ ਮਿੱਟੀ ਵਾਲੇ ਟਰੈਕਟਰ ਟਰਾਲੀ ਨਾਲ ਟਕਰਾ ਗਿਆ ਅਤੇ ਜਿਸ ਕਾਰਨ ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ ਅਤੇ ਡਾਕਟਰੀ ਟੀਮ ਵਲੋਂ ਗੁਰਸੇਵਕ ਸਿੰਘ (25) ਸਾਲਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਉਸ ਦੀ ਭਾਬੀ ਕੁਲਦੀਪ ਕੌਰ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਆਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

ਇਸ ਸਬੰਧੀ ਐੱਸ.ਐੱਚ.ਓ.ਥਾਣਾ ਜੈਤੋ ਦਲਜੀਤ ਸਿੰਘ ਅਤੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਮ੍ਰਿਤਕ ਗੁਰਸੇਵਕ ਸਿੰਘ ਅਤੇ ਮਿੱਟੀ ਵਾਲਾ ਟਰੈਕਟਰ ਗੋਨੇਆਣਾ ਵਾਲੇ ਪਾਸੇ ਜਾ ਰਹੇ ਸਨ ਸੜਕ 'ਚ ਜ਼ਿਆਦਾ ਖੱਡੇ ਹੋਣ ਕਾਰਨ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਇਹ ਭਿਆਨਕ ਹਾਸਦਾ ਵਾਪਰਿਆ। ਬਲਵਿੰਦਰ ਸਿੰਘ ਨੇ ਕਿਹਾ ਕਿ ਟਰੈਕਟਰ ਚਾਲਕ ਵਿਰੁੱਧ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਬਆਦ ਮ੍ਰਿਤਕ ਦੀ ਲਾਸ਼ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਇਤਿਹਾਸਕ ਸ਼ਹਿਰ ਜੈਤੋ ਨੂੰ ਆਉਣ ਜਾਣ ਵਾਲੀਆਂ ਸਾਰੀਆਂ ਸੜਕਾਂ ਟੁੱਟੀਆਂ ਹੋਣ ਕਾਰਨ ਭਿਆਨਕ ਹਾਦਸੇ ਵਾਪਰਦੇ ਹਨ, ਜਿਸ ਕਾਰਨ ਬਹੁਤ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ।


Shyna

Content Editor

Related News