ਭਰਾ ਬਣਿਆ ਭਰਾ ਦਾ ਵੈਰੀ, ਪਰਿਵਾਰ ''ਤੇ ਚੜ੍ਹਾ ਦਿੱਤੀ ਤੇਜ਼ ਰਫ਼ਤਾਰ ਕਾਰ, ਵੀਡੀਓ ਆਈ ਸਾਹਮਣੇ
Wednesday, Jul 16, 2025 - 05:34 PM (IST)

ਮੋਗਾ (ਕਸ਼ਿਸ਼) : ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਗੱਟੀ ਜੱਟਾਂ ਦੇ ਰਹਿਣ ਵਾਲੇ ਇਕ ਪਰਿਵਾਰ ਵਿਚ ਜ਼ਮੀਨੀ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਭਰਾ ਵੱਲੋਂ ਦੂਜੇ ਭਰਾ ਦੇ ਪਰਿਵਾਰ ਉੱਪਰ ਗੱਡੀ ਚੜ੍ਹਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਇਸ ਜਾਨਲੇਵਾ ਹਮਲੇ ਪਰਿਵਾਰ ਦਾ ਬਚਾਅ ਹੋ ਗਿਆ। ਇਹ ਭਿਆਨਕ ਹਮਲੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਰਮਨਦੀਪ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।