ਫਰੀਦਕੋਟ ''ਚ ਖ਼ੌਫਨਾਕ ਵਾਰਦਾਤ, ਭਰਾ ਵੱਲੋਂ ਭੈਣ ਤੇ ਜੀਜੇ ਦਾ ਬੇਰਹਿਮੀ ਨਾਲ ਕਤਲ
Friday, Mar 28, 2025 - 06:21 PM (IST)

ਸਾਦਿਕ (ਪਰਮਜੀਤ) : ਬੀਤੀ ਰਾਤ ਸਾਦਿਕ ਨੇੜੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਾਨਿਆਂਵਾਲੀ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਤੀ-ਪਤਨੀ ਦੀ ਪਹਿਚਾਣ ਹਰਪ੍ਰੀਤ ਕੌਰ (29) ਅਤੇ ਰੇਸ਼ਮ ਸਿੰਘ (50) ਵਜੋਂ ਹੋਈ ਹੈ। ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਮ੍ਰਿਤਕ ਹਰਪ੍ਰੀਤ ਕੌਰ ਦੇ ਭਰਾ ਅਰਸ਼ਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ ਜਸਮੀਤ ਸਿੰਘ, ਡੀ. ਐੱਸ. ਪੀ ਤਰਲੋਚਨ ਸਿੰਘ, ਥਾਣਾ ਮੁਖੀ ਸਾਦਿਕ ਨਵਦੀਪ ਭੱਟੀ, ਸਹਾਇਕ ਥਾਣੇਦਾਰ ਹਰਜੋਤ ਸਿੰਘ ਔਲਖ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜ ਗਏ ਹਨ। ਪੁਲਸ ਵਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ ਪੰਜਾਬ ਦੀਆਂ ਔਰਤਾਂ ਲਈ ਸਰਕਾਰ ਦਾ ਵੱਡਾ ਐਲਾਨ
ਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e