ਛੋਟੇ ਭਰਾ ਦੀ ਜਾਨ ਬਚਾਉਣ ਲਈ ਹਵਸ ਦੀ ਸ਼ਿਕਾਰ ਹੁੰਦੀ ਰਹੀ ਨਾਬਾਲਗ ਭੈਣ, ਇੰਝ ਸਾਹਮਣੇ ਆਇਆ ਸੱਚ

Sunday, Apr 11, 2021 - 01:35 PM (IST)

ਛੋਟੇ ਭਰਾ ਦੀ ਜਾਨ ਬਚਾਉਣ ਲਈ ਹਵਸ ਦੀ ਸ਼ਿਕਾਰ ਹੁੰਦੀ ਰਹੀ ਨਾਬਾਲਗ ਭੈਣ, ਇੰਝ ਸਾਹਮਣੇ ਆਇਆ ਸੱਚ

ਤਰਨਤਾਰਨ (ਰਮਨ) : ਇਕ ਨਾਬਾਲਗ ਕੁੜੀ ਨੂੰ ਧਮਕੀਆਂ ਦੇ ਕੇ ਜਬਰ-ਜ਼ਿਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਕੁੜੀ ਨੂੰ ਧਮਕੀ ਦਿੰਦਾ ਸੀ ਕਿ ਉਹ ਉਸ ਦੇ ਛੋਟੇ ਭਰਾ ਨੂੰ ਜਾਨ ਤੋਂ ਮਾਰ ਦੇਵੇਗਾ। ਇਸ ਮਾਮਲੇ ਦੀ ਜਾਂਚ ਇੰਸਪੈਕਟਰ ਪਰਮਜੀਤ ਕੌਰ ਵਲੋਂ ਕੀਤੀ ਜਾ ਰਹੀ ਹੈ। ਉਧਰ 16 ਸਾਲਾ ਨਾਬਾਲਗ ਨੇ ਪੁਲਸ ਨੂੰ ਦੱਸਿਆ ਕਿ ਉਹ ਸਰਕਾਰੀ ਸਕੂਲ 'ਚ ਦਸਵੀਂ ਦੀ ਪੜ੍ਹਾਈ ਪੂਰੀ ਕਰ ਚੁੱਕੀ ਹੈ ਅਤੇ ਇਸੇ ਦੌਰਾਨ ਉਸ ਦੀ ਦੋਸਤੀ ਪਿੰਡ ਦੇ ਗੁਰਵਿੰਦਰ ਸਿੰਘ ਨਾਲ ਹੋ ਗਈ। ਉਹ ਫੋਨ 'ਤੇ ਗੁਰਵਿੰਦਰ ਨਾਲ ਗੱਲਬਾਤ ਕਰਨ ਲੱਗ ਪਈ।

ਇਹ ਵੀ ਪੜ੍ਹੋ : 33 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ ਨੇ ਚਾੜ੍ਹਿਆ ਚੰਨ, ਪਿੱਛੋਂ ਪਤੀ ਦੇ ਉੱਡੇ ਹੋਸ਼

ਪੀੜਤਾ ਨੇ ਦੱਸਿਆ ਕਿ ਬਾਅਦ ਵਿਚ ਮੁਲਜ਼ਮ ਨੇ ਉਸ ਨੂੰ ਉਸ ਦੇ ਛੋਟੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਚਾਰ ਅਪ੍ਰੈਲ ਦੀ ਰਾਤ ਨੂੰ ਮੁਲਜ਼ਮ ਨੇ ਉਸ ਨੂੰ ਬਲੈਕਮੇਲ ਕਰਦੇ ਹੋਏ ਘਰ ਤੋਂ ਬਾਹਰ ਬੁਲਾ ਲਿਆ। ਇਸ ਦੌਰਾਨ ਪਰਿਵਾਰ ਨੂੰ ਇਸ ਦਾ ਤਾ ਲੱਗ ਗਿਆ ਅਤੇ ਪਰਿਵਾਰ ਨੇ ਉਸ ਨੂੰ ਦਬੋਚ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਉਧਰ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੈਨੇਡਾ ਭੇਜਣ ਦੇ ਚੱਕਰ ’ਚ ਕੁੜੀ ਨਾਲ ਖੇਡੀ ਚਾਲ, ਹੈਰਾਨ ਕਰ ਦੇਵੇਗੀ ਪਤੀ-ਪਤਨੀ ਦੀ ਕਰਤੂਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News