ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

Sunday, Mar 08, 2026 - 12:05 PM (IST)

ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਤਰਨ ਤਾਰਨ (ਰਮਨ) : ਸ਼ਹਿਰ ਦੀ ਡੀ.ਐਸ.ਪੀ. ਵਾਲੀ ਗਲੀ 'ਚ ਭੇਦਭਰੀ ਹਾਲਤ 'ਚ ਇੱਕ ਹੀ ਪਰਿਵਾਰ ਦੇ ਦੋ ਬੱਚਿਆਂ ਦੀ ਮੌਤ ਹੋਣ ਨਾਲ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਦੋਵੇਂ ਬੱਚੇ ਆਪਸ ਵਿੱਚ ਭੈਣ-ਭਰਾ ਸਨ। ਮ੍ਰਿਤਕਾਂ ਦੀ ਪਹਿਚਾਣ 6 ਸਾਲਾ ਆਰਵ ਅਤੇ 9 ਸਾਲਾ ਦਾਨੀਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਚਾਪ ਖਾਣ ਤੋਂ ਬਾਅਦ ਦੋਵੇਂ ਬੱਚਿਆਂ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਪਰਿਵਾਰ ਵੱਲੋਂ ਉਨ੍ਹਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ ਪਰ ਹਾਲਤ ਬਿਗੜਦੀ ਗਈ ਅਤੇ ਆਖਿਰਕਾਰ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News