ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ

Saturday, Oct 05, 2024 - 07:20 PM (IST)

ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ

ਫਗਵਾੜਾ (ਵੈੱਬ ਡੈਸਕ)- ਫਗਵਾੜਾ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪੁੱਜੇ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ, ਜਦਕਿ ਮ੍ਰਿਤਕ ਕੁੜੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- 2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ

PunjabKesari

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਦੇ ਰੂਪ ਵਿਚ ਹੋਈ ਹੈ ਜਦਕਿ ਕੁੜੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ। ਗੁਰਪ੍ਰੀਤ ਸਿੰਘ ਆਪਣੇ ਵੱਡੇ ਭਰਾ ਦਾ ਰਿੰਗ ਸੈਰੇਮਨੀ ਲਈ ਭੈਣ ਨੂੰ ਲੁਧਿਆਣਾ ਲੈਣ ਗਿਆ ਸੀ।  ਮੌਕੇ ਉਤੇ ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੀ ਕੁੜੀ ਨੂੰ ਲੁਧਿਆਣਾ ਤੋਂ ਆਪਣੇ ਪਿੰਡ ਸੀਕਰੀ ਲੈ ਕੇ ਜਾ ਰਿਹਾ ਸੀ ਕਿ ਇਸੇ ਦੌਰਾਨ ਹੁਸ਼ਿਆਰਪੁਰ ਰੋਡ ਖਾਟੀ ਨੇੜੇ ਟਰਾਲੇ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਦੋਹਾਂ ਦੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਪੁਲਸ ਪਾਰਟੀ ਸਮੇਤ ਪਹੁੰਚ ਕੇ ਟਰੱਕ ਅਤੇ ਚਾਲਕ ਨੂੰ ਕਬਜ਼ੇ ਵਿਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵੇਂ ਭੈਣ-ਭਰਾਵਾਂ ਦਾ ਵਿਆਹ ਵੀ ਰੱਖਿਆ ਹੋਇਆ ਸੀ। ਗੁਰਪ੍ਰੀਤ ਸਿੰਘ ਦਾ ਵਿਆਹ ਦਸੰਬਰ ਵਿਚ ਰੱਖਿਆ ਹੋਇਆ ਸੀ ਜਦਕਿ ਗੁਰਪ੍ਰੀਤ ਕੌਰ ਦਾ ਵਿਆਹ ਜਨਵਰੀ ਵਿਚ ਰੱਖਿਆ ਹੋਇਆ ਸੀ। 

 

ਇਹ ਵੀ ਪੜ੍ਹੋ- ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਵੱਡੀ ਕਾਰਵਾਈ, ਥਾਣਿਆਂ 'ਚ ਮਾਰਿਆ 'ਛਾਪਾ'
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News