ਐਕਟਿਵਾ ''ਤੇ ਜਾ ਰਹੇ ਭੈਣ-ਭਰਾ ਨੂੰ ਤੇਜ਼ ਰਫ਼ਤਾਰ ਥਾਰ ਨੇ ਮਾਰੀ ਟੱਕਰ, ਦੋਵੇਂ ਪਹੁੰਚੇ ਹਸਪਤਾਲ

Monday, Oct 07, 2024 - 05:14 AM (IST)

ਲੁਧਿਆਣਾ (ਤਰੁਣ)- ਬਸਤੀ ਜੋਧੇਵਾਲ ਨੇੜੇ ਇਕ ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਸਵਾਰ ਭਰਾ-ਭੈਣ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਦੋਵੇਂ ਜ਼ਖਮੀ ਹੋ ਗਏ। ਇਸ ਟੱਕਰ ਕਾਰਨ ਉਹ ਜ਼ਖ਼ਮੀ ਹੋ ਗਏ ਤੇ ਇਲਾਜ ਲਈ ਉਨ੍ਹਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ।

ਮੋਤੀ ਨਗਰ ਦੇ ਰਹਿਣ ਵਾਲੇ ਰਾਹੁਲ ਨੇ ਦੱਸਿਆ ਕਿ ਉਹ ਆਪਣੀ ਭੈਣ ਪੂਜਾ ਨਾਲ ਕਿਸੇ ਕੰਮ ਲਈ ਬਸਤੀ ਜੋਧੇਵਾਲ ਵੱਲ ਜਾ ਰਿਹਾ ਸੀ। ਰਸਤੇ ’ਚ ਇਕ ਤੇਜ਼ ਰਫ਼ਤਾਰ ਥਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਦੋਵਾਂ ਦੇ ਸੱਟਾਂ ਲੱਗ ਗਈਆਂ। ਇਸ ਹਾਦਸੇ 'ਚ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੋ ਗਈ। ਥਾਰ ਚਾਲਕ ਉਨ੍ਹਾਂ ਨੂੰ ਟੱਕਰ ਮਾਰਨ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ।

ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੀੜਤ ਨੇ ਥਾਰ ਦਾ ਨੰਬਰ ਨੋਟ ਕੀਤਾ ਹੈ ਤੇ ਪੁਲਸ ਨੂੰ ਨੋਟ ਕਰਵਾ ਦਿੱਤਾ ਹੈ। ਪੀੜਤ ਰਾਹੁਲ ਦੇ ਬਿਆਨਾਂ ’ਤੇ ਅਣਪਛਾਤੇ ਥਾਰ ਚਾਲਕ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News