ਸ਼ਰਾਬ ਕਾਰਨ ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਭਰਾ ਨੇ ਭਰਾ ਦਾ ਕਰ ''ਤਾ ਕਤਲ

Friday, Oct 11, 2024 - 05:05 AM (IST)

ਸ਼ਰਾਬ ਕਾਰਨ ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਭਰਾ ਨੇ ਭਰਾ ਦਾ ਕਰ ''ਤਾ ਕਤਲ

ਮਾਨਸਾ- ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਝਗੜਾ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਸ਼ੋਭਾ ਯਾਤਰਾ ਦੌਰਾਨ ਹੋਇਆ ਜ਼ਬਰਦਸਤ ਧਮਾਕਾ

ਇਹ ਝਗੜਾ ਇੰਨਾ ਵੱਧ ਗਿਆ ਕਿ ਹਰਪ੍ਰੀਤ ਨੇ ਗੁਰਪ੍ਰੀਤ ਦੇ ਸਿਰ ਵਿਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਡਰੱਗ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਤੇ 3.95 ਲੱਖ ਦੀ ਡਰੱਗ ਮਨੀ ਸਣੇ 3 ਗ੍ਰਿਫ਼ਤਾਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News