ਜਲੰਧਰ ’ਚ ਵੱਡੀ ਘਟਨਾ, ਭਰਾ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਤੋਂ ਬਾਅਦ ਭੈਣ ਨੇ ਕੀਤੀ ਖ਼ੁਦਕੁਸ਼ੀ

04/25/2023 6:33:50 PM

ਜਲੰਧਰ (ਵਰੁਣ) : ਜਲੰਧਰ ਦੇ ਅਮਨ ਨਗਰ ਵਿਚ ਭਰਾ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਭਰਾ-ਭੈਣ ਇਕ ਐੱਨ. ਆਰ. ਆਈ. ਦੀ ਕੋਠੀ ਵਿਚ ਬਤੌਰ ਕੇਅਰ ਟੇਕਰ ਦੇ ਤੌਰ ’ਤੇ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਭਰਾ ਦੀ ਮੌਤ ਸ਼ੱਕੀ ਹਾਲਾਤ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੂੰ ਘਬਰਾਹਟ ਹੋਣ ਤੋਂ ਬਾਅਦ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਜਦੋਂ ਪੁਲਸ ਨੂੰ ਲੱਗਾ ਤਾਂ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਹੀ ਸੀ ਕਿ ਪਿੱਛੋਂ ਉਸ ਦੀ ਭੈਣ ਨੇ ਵੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਦੇ ਦਿੱਤੀ। 

ਇਹ ਵੀ ਪੜ੍ਹੋ : ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ

ਦੋਵੇਂ ਭੈਣ-ਭਰਾ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਚਰੀ ਵਿਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਜੀਵ (30) ਪੁੱਤਰ ਸਾਹਿਵ ਚਰਣ ਅਤੇ ਭੈਣ ਦੀ ਪਛਾਣ ਮੋਨਿਕਾ (32) ਵਾਸੀ ਅਮਨ ਨਗਰ ਦੇ ਰੂਪ ਵਿਚ ਹੋਈ ਹੈ। ਉਧਰ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਮਹਿਤਪੁਰ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਗੋਲ਼ੀਆਂ ਮਾਰ ਕੀਤਾ ਔਰਤ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News