ਮਾਤਮ ’ਚ ਬਦਲੀਆਂ ਖੁਸ਼ੀਆਂ, ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੰਗਣੀ ਵਾਲੇ ਦਿਨ ਹਾਦਸੇ ’ਚ ਮੌਤ

Friday, Dec 17, 2021 - 05:56 PM (IST)

ਮਾਤਮ ’ਚ ਬਦਲੀਆਂ ਖੁਸ਼ੀਆਂ, ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੰਗਣੀ ਵਾਲੇ ਦਿਨ ਹਾਦਸੇ ’ਚ ਮੌਤ

ਮਲਸੀਆਂ (ਅਰਸ਼ਦੀਪ, ਤ੍ਰੇਹਨ) : ਬੀਤੀ ਦੇਰ ਰਾਤ ਇਥੋਂ ਦੇ ਨਜ਼ਦੀਕੀ ਪਿੰਡ ਦੌਲਤਪੁਰ ਢੱਡਾ ਵਿਖੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅੱਜ ਹੀ ਉਸ ਦੀ ਮੰਗਣੀ ਹੋਈ ਸੀ। ਖੁਸ਼ੀ ਵਾਲਾ ਮਾਹੌਲ ਗ਼ਮਗੀਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਪਾਲ ਸਿੰਘ ਵਾਸੀ ਪਿੰਡ ਦੌਲਤਪੁਰ ਢੱਡਾ ਅੱਜ ਆਪਣੀ ਮੰਗਣੀ ਸਮਾਰੋਹ ਤੋਂ ਬਾਅਦ ਸ਼ਾਮ ਨੂੰ ਆਪਣੀ ਭੈਣ ਨੂੰ ਮੋਟਰਸਾਈਕਲ ’ਤੇ ਪਿੰਡ ਧਾਲੀਵਾਲ (ਕਪੂਰਥਲਾ) ਵਿਖੇ ਛੱਡਣ ਗਿਆ ਸੀ। ਵਾਪਸੀ ’ਤੇ ਜਦੋਂ ਉਹ ਆਪਣੇ ਪਿੰਡ ਦੌਲਤਪੁਰ ਢੱਡਾ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਪਤਨੀ ਦੀ ਬੇਵਫਾਈ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਕੀਤੀ ਖਤਮ

ਪਲਵਿੰਦਰ ਸਿੰਘ ਨੂੰ ਤੁਰੰਤ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਲਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਇਲਾਕੇ 'ਚ ਸੋਕ ਦੀ ਲਹਿਰ ਦੌੜ ਗਈ। ਇਥੇ ਇਹ ਵੀ ਵਰਨਣਯੋਗ ਹੈ ਕਿ 15 ਜਨਵਰੀ ਨੂੰ ਪਲਵਿੰਦਰ ਸਿੰਘ ਦਾ ਵਿਆਹ ਰੱਖਿਆ ਗਿਆ ਸੀ। ਪੁਲਸ ਚੌਕੀ ਮੁਖੀ ਸੰਜੀਵਨ ਸਿੰਘ ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਟਿਕਟਾਂ ਦੀ ਵੰਡ ਨੂੰ ਲੈ ਕੇ ਜਾਖੜ ਨੇ ਸਿੱਧੂ ਅਤੇ ਕ੍ਰਿਸ਼ਨਾ ਅਲਾਵਰੂ ਨਾਲ ਬੰਦ ਕਮਰੇ ’ਚ ਮੀਟਿੰਗ ਕੀਤੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


author

Anuradha

Content Editor

Related News