ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਭਰਾ-ਭਰਜਾਈ ’ਤੇ ਅੰਨ੍ਹੇਵਾਹ ਕੀਤੀ ਫਾਇਰਿੰਗ

06/11/2024 6:32:44 PM

ਬਟਾਲਾ (ਸਾਹਿਲ)- ਇਕ ਭਰਾ ਵੱਲੋਂ ਆਪਣੇ ਹੀ ਸਕੇ ਭਰਾ-ਭਰਜਾਈ ’ਤੇ ਅੰਨ੍ਹੇਵਾਹ ਫਾਇਰਿੰਗ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਕਾਦੀਆਂ ਦੀ ਪੁਲਸ ਨੇ ਭਰਾ ਸਮੇਤ 2 ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਨਿਸ਼ਾਨ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਲੀਲ ਕਲਾਂ ਨੇ ਲਿਖਵਾਇਆ ਕਿ ਬੀਤੀ 9 ਜੂਨ ਨੂੰ ਦੁਪਹਿਰ ਸਾਢੇ ਤਿੰਨ ਵਜੇ ਉਹ ਆਪਣੀ ਪਤਨੀ ਅਮਨਦੀਪ ਕੌਰ ਅਤੇ ਮੁੰਡੇ ਹਰਮਨਦੀਪ ਸਿੰਘ ਨਾਲ ਕਿਸੇ ਪ੍ਰੋਗਰਾਮ ਤੋਂ ਵਾਪਸ ਆਪਣੇ ਘਰ ਪਹੁੰਚਿਆ ਤਾਂ ਅੰਦਰ ਦਾਖ਼ਲ ਹੋਇਆ ਅਤੇ ਦੇਖਿਆ ਕਿ ਉਸਦਾ ਭਰਾ ਸੁਰਜੀਤ ਸਿੰਘ ਅਤੇ ਮਾਮਾ ਹਰਪ੍ਰੀਤ ਸਿੰਘ ਵਾਸੀ ਮੁਹੱਲਾ ਰਾਮ ਨਗਰ ਬਟਾਲਾ ਉਸਦੇ ਪਿਤਾ ਨੂੰ ਡੰਡੇ ਨਾਲ ਕੁੱਟਮਾਰ ਰਹੇ ਸਨ, ਉਕਤ ਭਰਾ ਨੇ ਜਦੋਂ ਆਪਣੇ ਭਰਾ ਅਤੇ ਭਰਜਾਈ ਵੇਖਿਆ ਤਾਂ ਆਪਣੀ ਡੱਬ ’ਚੋਂ ਲਾਇਸੈਂਸੀ ਰਿਵਾਲਵਰ ਕੱਢ ਕੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਜਿਥੇ ਉਹ ਗੰਭੀਰ ਜ਼ਖ਼ਮੀ ਹੋ ਗਿਆ, ਉਥੇ ਉਸਦੀ ਪਤਨੀ ਅਮਨਦੀਪ ਕੌਰ ਦੇ ਪੇਟ ’ਤੇ ਵੀ ਗੋਲੀ ਲੱਗ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਬਿਆਨਕਰਤਾ ਨਿਸ਼ਾਨ ਸਿੰਘ ਨੇ ਆਪਣੇ ਬਿਆਨ ਵਿਚ ਪੁਲਸ ਨੂੰ ਲਿਖਵਾਇਆ ਕਿ ਉਸਦੇ ਉਕਤ ਭਰਾ ਨੇ ਰਜ਼ਿੰਸ 'ਚ ਅਜਿਹਾ ਕੀਤਾ ਹੈ, ਕਿਉਂਕਿ ਉਹ ਜ਼ਬਰਦਸਤੀ ਸਾਡੇ ਕੋਲੋਂ ਜਾਇਦਾਦ ਦਾ ਹਿੱਸਾ ਮੰਗਦਾ ਹੈ ਅਤੇ ਇਸੇ ਤੈਸ਼ ਵਿਚ ਆ ਕੇ ਸੁਰਜੀਤ ਸਿੰਘ ਨੇ ਆਪਣੇ ਲਾਇਸੈਂਸੀ ਅਸਲੇ ਨਾਲ ਅੰਧਾ-ਧੁੰਦ ਫਾਇਰਿੰਗ ਕੀਤੀ ਅਤੇ ਰੌਲਾ ਪਾਉਂਦਿਆਂ ਉਸਦਾ ਉਕਤ ਭਰਾ ਤੇ ਉਕਤ ਮਾਮਾ ਮੌਕੇ ਤੋਂ ਫਰਾਰ ਹੋ ਗਏ। ਜਦਕਿ ਉਹ ਤੇ ਉਸਦੀ ਪਤਨੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ  ਬਿਆਨਕਰਤਾ ਦੇ ਬਿਆਨ ’ਤੇ ਇਸਦੇ ਭਰਾ ਅਤੇ ਮਾਮੇ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਕਾਦੀਆਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News