ਗੁਆਂਢੀਆਂ ਨੇ ਕੱਢੀ ਭੜਾਸ, ਸਕੇ ਭਰਾਵਾਂ ''ਤੇ ਚਲਾਈਆਂ ਗੋਲੀਆਂ

05/29/2017 5:52:48 PM

ਬਰਨਾਲਾ : ਬਰਨਾਲਾ ਦੇ ਪਿੰਡ ਭਦੌੜ ਵਿਖੇ ਨਿੱਜੀ ਰੰਜਿਸ਼ ਦੇ ਚੱਲਦਿਆਂ ਗੁਆਂਢੀਆਂ ਵਲੋਂ ਦੋ ਸਕੇ ਭਰਾਵਾਂ ''ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ਵਿਚ ਦੋਵੇਂ ਭਰਾ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ''ਚ ਭਰਤੀ ਕਰਵਾਇਆ ਗਿਆ। ਇਸ ਮਾਮਲੇ ''ਚ ਬੋਲਦੇ ਹੋਏ ਘਟਨਾ ਦੀ ਨਿਖੇਧੀ ਕਰਦਿਆਂ ਸਰਪੰਚ ਨੇ ਪੁਲਸ ਕੋਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਫਿਲਹਾਲ ਪੁਲਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ''ਤੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Gurminder Singh

This news is Content Editor Gurminder Singh