ਦੋ ਭਰਾਵਾਂ ਨੇ ਵਿਆਹ ਦੇ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਬਲਾਤਕਾਰ

Tuesday, Feb 18, 2020 - 06:14 PM (IST)

ਦੋ ਭਰਾਵਾਂ ਨੇ ਵਿਆਹ ਦੇ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਬਲਾਤਕਾਰ

ਅਮਲੋਹ (ਗਰਗ) : ਅਮਲੋਹ ਪੁਲਸ ਨੇ ਇਕ ਲੜਕੀ ਦੀ ਸ਼ਿਕਾਇਤ ਤੇ ਦੋ ਸਕੇ ਭਰਾਵਾਂ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਥੋਂ ਦੇ ਇਕ ਪਿੰਡ ਦੀ ਕੁੜੀ ਨੇ ਐੱਸ.ਐੱਸ.ਪੀ ਫਤਿਹਗੜ੍ਹ ਸਾਹਿਬ ਨੂੰ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਪਿੰਡ ਬੀੜ ਭਮਾਰਸੀ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕੀਤਾ। ਐੱਸ.ਐੱਸ.ਪੀ. ਵੱਲੋਂ ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਅਮਰਪਾਲ ਕੌਰ ਨੂੰ ਦਿੱਤੀ ਸੀ, ਉਸ ਵੱਲੋਂ ਦਿੱਤੀ ਰਿਪੋਰਟ ਤੋਂ ਬਾਅਦ ਅਮਲੋਹ ਪੁਲਸ ਨੇ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ, ਜਸਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਖਿਲਾਫ ਮੁਕੱਦਮਾ ਨੰਬਰ 20 ਅੰਡਰ ਸੈਕਸਨ 376 ਡੀ, 506 ਆਈ.ਪੀ.ਸੀ ਅਧੀਨ ਮਾਮਲਾ ਦਰਜ ਕਰ ਪੀੜਤਾ ਦਾ ਸਿਵਲ  ਹਸਪਤਾਲ ਅਮਲੋਹ ਵਿਖੇ ਮੈਡੀਕਲ ਕਰਵਾਇਆ।

ਸ਼ਿਕਾਇਤ ਵਿਚ ਕੁੜੀ ਨੇ ਦੋਸ਼ ਲਗਾਇਆ ਕਿ ਉਸ ਦੇ ਗੁਰਪ੍ਰੀਤ ਸਿੰਘ ਨਾਲ ਪ੍ਰੇਮ ਸਬੰਧ ਸਨ। 4 ਜੁਲਾਈ 2019 ਨੂੰ ਗੁਰਪ੍ਰੀਤ ਸਿੰਘ ਨੇ ਆਪਣੇ ਕੋਲ ਇਹ ਕਿ ਬੁਲਾ ਲਿਆ ਕਿ ਉਹ ਉਸ ਨੂੰ ਆਪਣੇ ਮਾਤਾ ਪਿਤਾ ਨਾਲ ਮਿਲਾ ਕੇ ਵਿਆਹ ਦੀ ਗੱਲ ਕਰੇਗਾ। ਉਸ ਨੇ ਦੋਸ਼ ਲਗਾਇਆ ਕਿ ਗੁਰਪ੍ਰੀਤ ਸਿੰਘ ਅਤੇ ਉਸ ਦੇ ਭਰਾ ਜਸਪ੍ਰੀਤ ਸਿੰਘ ਉਸ ਨੂੰ ਪਿੰਡ ਨਜ਼ਦੀਕ ਇਕ ਮੋਟਰ 'ਤੇ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News