ਸ਼ਰਮਨਾਕ! ਦਿਓਰ ਵਲੋਂ ਭਰਜਾਈ ਨਾਲ ਬਲਾਤਕਾਰ
Tuesday, Jun 04, 2019 - 06:57 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਦਿਓਰ ਨੇ ਘਰ ਵਿਚ ਦਾਖਲ ਹੋ ਕੇ ਆਪਣੀ ਮਾਂ ਸਮਾਨ ਭਰਜਾਈ ਨਾਲ ਬਲਾਤਕਾਰ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਕੰਮ ਦੇ ਸਿਲਸਿਲੇ 'ਚ ਬਾਹਰ ਗਿਆ ਸੀ ਕਿ ਉਸ ਦੇ ਚਾਚੇ ਸਹੁਰੇ ਦਾ ਪੁੱਤਰ ਆਪਣੇ ਦੋਸਤਾਂ ਨਾਲ ਉਸ ਦੇ ਘਰ ਆਇਆ ਤੇ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਕਤ ਨੇ ਪੁਲਸ ਨੂੰ ਸ਼ਿਕਾਇਤ ਕਰਨ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮਹਿਲਾ ਨੇ ਪੁਲਸ ਪ੍ਰਸ਼ਾਸਨ 'ਤੇ ਮੁਲਜ਼ਮ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼ ਵੀ ਲਗਾਇਆ ਹੈ।
ਦੂਜੇ ਪਾਸੇ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਬਲਾਤਕਾਰ ਦੀਆਂ ਘਿਨੌਣੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਬੇਸ਼ੱਕ ਸਖਤ ਕਾਨੂੰਨ ਬਣਾਏ ਜਾ ਰਹੇ ਹਨ ਪਰ ਕਾਨੂੰਨਾਂ 'ਚ ਸਖਤੀ ਕੀਤੇ ਜਾਣ ਦੇ ਬਾਵਜੂਦ ਅਜਿਹੀਆਂ ਵਾਰਦਾਤਾਂ ਦਾ ਹੋਣਾ ਚਿੰਤਾ ਦਾ ਵਿਸ਼ਾ ਹੈ।