ਦਿਓਰ ਦੀ ਸ਼ਰਮਨਾਕ ਕਰਤੂਤ, ਭਾਬੀ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ

Wednesday, Jun 24, 2020 - 11:53 AM (IST)

ਦਿਓਰ ਦੀ ਸ਼ਰਮਨਾਕ ਕਰਤੂਤ, ਭਾਬੀ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ

ਪਟਿਆਲਾ (ਬਲਜਿੰਦਰ) : ਥਾਣਾ ਪਸਿਆਣਾ ਦੀ ਪੁਲਸ ਨੇ ਕੁੱਟਮਾਰ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ ਪੁੱਤਰ ਲਾਲ ਸਿੰਘ ਅਤੇ ਲਾਲ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਪਿੰਡ ਕੱਲਰ ਭੈਣੀ ਸ਼ਾਮਲ ਹਨ। ਰੇਖਾ ਰਾਣੀ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਕੱਲਰ ਭੈਣੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਵਿੰਦਰ ਸਿੰਘ ਉਸ ਦਾ ਦਿਓਰ ਲੱਗਦਾ ਹੈ, ਜਦੋਂ ਉਹ ਆਪਣੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ ਤਾਂ ਉਸ ਨੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਲਈਆਂ ਅਤੇ ਅਕਸਰ ਹੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਹੈ। 

ਇਸ ਦੌਰਾਨ ਜਦੋਂ ਗੁਰਵਿੰਦਰ ਸਿੰਘ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤਾਂ ਰੋਕਣ 'ਤੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਗੁੱਸੇ ਵਿਚ ਆ ਕੇ ਰੇਖਾ ਰਾਣੀ ਨੇ ਸਿਊਂਕ ਵਾਲੀ ਦਵਾਈ ਪੀ ਲਈ, ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News