ਸਾਲੇ ਤੋਂ ਤੰਗ ਜੀਜੇ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

11/18/2019 4:47:21 PM

ਗੁਰੂਹਰਸਹਾਏ (ਸੁਦੇਸ਼) : ਬਸਤੀ ਤਰਖ਼ਾਣਾ ਵਾਲੀ ਦਾਖਲੀ ਨਾਨਕਪੁਰਾ ਨੇ ਗੁਰੂਹਰਸਹਾਏ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਸਾਲੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖ਼ਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਪੁਲਸ ਥਾਣਾ ਗੁਰੂਹਰਸਹਾਏ ਵਲੋਂ ਦੋ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੇਜ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬਸਤੀ ਤਰਖ਼ਾਣਾ ਵਾਲੀ ਦਾਖਲੀ ਨਾਨਕਪੁਰਾ ਨੇ ਦੋਸ਼ ਲਗਾਇਆ ਕਿ ਉਸ ਦਾ ਭਰਾ ਰਾਜ ਕੁਮਾਰ (26) ਦਾ ਵਿਆਹ ਕਰੀਬ 5 ਸਾਲ ਪਹਿਲਾਂ ਮਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਨਾਲ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਰਾਜ ਕੁਮਾਰ ਦਾ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਨਾਲ ਝਗੜਾ ਹੋਣ ਲੱਗ ਪਿਆ। ਜਿਸ ਕਾਰਨ ਰਾਜ ਕੁਮਾਰ ਕਾਫ਼ੀ ਜ਼ਿਆਦਾ ਪ੍ਰੇਸਾਨ ਰਹਿੰਦਾ ਸੀ ਅਤੇ ਉਹ ਆਪਣੀ ਪਤਨੀ ਨਾਲ ਗੁਰੂਹਰਸਹਾਏ ਵਿਖੇ ਪਿੰਡ ਛੱਡ ਕੇ ਰਹਿਣ ਲੱਗਾ। 

ਗੁਰਮੇਜ ਸਿੰਘ ਨੇ ਦੋਸ਼ ਲਗਾਇਆ ਕਿ ਰਾਜ ਕੁਮਾਰ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ, ਜਿਸ ਕਾਰਨ ਫਿਰ ਤੋਂ ਰਾਜ ਕੁਮਾਰ ਕਾਫ਼ੀ ਪ੍ਰੇਸ਼ਾਨ ਸੀ ਅਤੇ ਉਸ ਨੇ ਆਪਣੇ ਸਾਲੇ ਹਰਮਨ ਸਿੰਘ ਅਤੇ ਉਸ ਦੇ ਸਾਥੀ ਅਸ਼ਵਨੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਕੇਸ ਦੀ ਜਾਂਚ ਪੜਤਾਲ ਕਰ ਰਹੇ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਮੇਜ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹਰਮਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਅਤੇ ਅਸ਼ਵਨੀ ਦੇ ਵਿਰੁੱਧ 306/34 ਆਈ. ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Gurminder Singh

Content Editor

Related News