ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼

Monday, Aug 03, 2026 - 01:05 PM (IST)

ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼

ਤਰਨਤਾਰਨ (ਰਮਨ)-ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਇਕ ਪਿੰਡ ’ਚ ਜੀਜੇ ਵੱਲੋਂ ਆਪਣੀ ਨਾਬਾਲਗ ਸਾਲੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸਬੰਧ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਸੱਸ ਦੇ ਬਿਆਨਾਂ ਹੇਠ ਜਵਾਈ ਦੇ ਖਿਲਾਫ ਪਰਚਾ ਦਰਜ ਕਰਵਾਉਂਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਮੰਗ ਕੀਤੀ ਹੈ। ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਇਕ ਪਿੰਡ ਦੇ ਨਿਵਾਸੀ 40 ਸਾਲਾਂ ਔਰਤ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਸਭ ਤੋਂ ਵੱਡੀ ਕੁੜੀ ਦਾ ਵਿਆਹ ਅਰਸਾ ਕਰੀਬ 3 ਸਾਲ ਪਹਿਲਾਂ ਰਣਜੀਤ ਸਿੰਘ ਵਾਸੀ ਤੇਜਾ ਸਿੰਘ ਵਾਲਾ ਨਾਲ ਹੋਇਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ

ਮਿਤੀ 22 ਜੁਲਾਈ ਨੂੰ ਉਸਨੇ ਕਿਸੇ ਕੰਮ ਲਈ ਆਪਣੀ ਕੁੜੀ (18), ਨੂੰ ਨਾਲ ਲੈ ਕੇ ਅੰਮ੍ਰਿਤਸਰ ਜਾਣਾ ਸੀ। ਇਸੇ ਸਬੰਧ ’ਚ ਉਸ ਨੇ ਆਪਣੇ ਜਵਾਈ ਨੂੰ ਕਿਹਾ ਕਿ ਸਾਡੇ ਨਾਲ ਅੰਮ੍ਰਿਤਸਰ ਚੱਲ ਪਰ ਜਵਾਈ ਨਾਲ ਨਹੀਂ ਗਿਆ । ਜਦੋਂ ਉਹ ਘਰ ਵਾਪਸ ਆਏ ਤਾਂ ਉਸ ਦੀ ਛੋਟੀ ਕੁੜੀ ਜਿਸ ਦੀ ਉਮਰ 16 ਸਾਲ ਹੈ ਨੇ ਉਸ ਨੂੰ ਦੱਸਿਆ ਕਿ ਤੁਹਾਡੇ ਜਾਣ ਮਗਰੋਂ ਜੀਜਾ ਰਣਜੀਤ ਸਿੰਘ ਘਰ ਆਇਆ ਸੀ ਅਤੇ ਮੇਰੇ ਨਾਲ ਜ਼ਬਰਦਸਤੀ ਕਰਨ ਲੱਗ ਗਿਆ। ਇਸ ਸਬੰਧੀ ਉਨ੍ਹਾਂ ਨੇ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ.ਪੀ. ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਲੜਕੀ ਦਾ ਮੈਡੀਕਲ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਇਸ ਦੇ ਸਬੰਧ ’ਚ ਪੀੜਤ ਨਾਬਾਲਗ ਕੁੜੀ ਦੀ ਮਾਂ ਦੇ ਬਿਆਨਾਂ ਹੇਠ ਮੁਲਜ਼ਮ ਰਣਜੀਤ ਸਿੰਘ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਗ੍ਰਿਫਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News