ਪੰਜਾਬ: ਪਹਿਲਾਂ ਦਿਓਰ ਨੇ ਭਰਜਾਈ ਦੀ ਰੋਲੀ ਪੱਤ, ਫਿਰ ਦੋਸਤਾਂ ''ਚ ਅਸ਼ਲੀਲ ਵੀਡੀਓ ਕੀਤੀ ਵਾਇਰਲ, ਅੱਗੋਂ ਦੋਸਤਾਂ ਨੇ...

Friday, Dec 26, 2025 - 01:43 PM (IST)

ਪੰਜਾਬ: ਪਹਿਲਾਂ ਦਿਓਰ ਨੇ ਭਰਜਾਈ ਦੀ ਰੋਲੀ ਪੱਤ, ਫਿਰ ਦੋਸਤਾਂ ''ਚ ਅਸ਼ਲੀਲ ਵੀਡੀਓ ਕੀਤੀ ਵਾਇਰਲ, ਅੱਗੋਂ ਦੋਸਤਾਂ ਨੇ...

ਅੰਮ੍ਰਿਤਸਰ (ਸੰਜੀਵ)- ਧੋਖੇ ਨਾਲ ਵਿਆਹੁਤਾ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਥਾਣਾ ਭਿੰਡੀਸੈਦਾ ਦੀ ਪੁਲਸ ਨੇ ਰਣਜੀਤ ਸਿੰਘ, ਗੁਰਬਾਜ ਸਿੰਘ, ਜਤਿੰਦਰ ਸਿੰਘ ਅਤੇ ਲੰਡਾ ਹਰੀਕੇ ਗੈਂਗਸਟਰ ਖਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਲਈ ਵੱਡਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਵਿਆਹੁਤਾ ਨੇ ਦੱਸਿਆ ਕਿ ਉਸ ਦੇ ਦਿਓਰ ਰਣਜੀਤ ਸਿੰਘ ਮਨੀ ਨੇ ਧੋਖੇ ਨਾਲ ਉਸ ਦੀ ਅਸ਼ਲੀਲ ਵੀਡੀਓ ਬਣਾਈ ਅਤੇ ਧਮਕੀ ਦੇ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਜਿਸ ਤੋਂ ਬਾਅਦ ਉਹ ਵਿਦੇਸ਼ ਚਲਾ ਗਿਆ ਅਤੇ ਉਸ ਦੀ ਵੀਡੀਓ ਗੁਰਬਾਜ ਸਿੰਘ ਨੂੰ ਦੇ ਦਿੱਤੀ ਜਿਨ੍ਹਾਂ ਨੇ ਉਸਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਇਕ ਵਾਰ ਫਿਰ ਸਰੀਰਕ ਸੰਬੰਧ ਬਣਾਏ। ਫਿਰ ਜਤਿੰਦਰ ਸਿੰਘ ਵੀ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਸਰੀਰਕ ਸੰਬੰਧ ਬਣਾਉਣ ਲਈ ਕਹਿਣ ਲੱਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼

ਜਦ ਉਸਨੇ ਇਨਕਾਰ ਕਰ ਦਿੱਤਾ ਤਾਂ ਉਸਦੇ ਵਟਸਐਪ ਨੰਬਰ ’ਤੇ ਇਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਜਿਸਨੇ ਆਪਣੇ ਆਪ ਨੂੰ ਲੰਡਾ ਹਰੀਕੇ ਗੈਂਗਸਟਰ ਦੱਸਿਆ ਅਤੇ 10 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਅਤੇ ਉਸਨੂੰ ਅਤੇ ਉਸਦੇ ਬੱਚਿਆਂ ਨੂੰ ਜਾਨ ਨਾਲ ਮਾਰਨ ਦੀ ਵੀ ਗੱਲ ਕੀਤੀ। ਦੋਸ਼ੀਆਂ ਨੇ ਉਸਦਾ ਵਿਆਹੁਤ ਜੀਵਨ ਨਰਕ ਬਣਾ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ


author

Shivani Bassan

Content Editor

Related News