ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਹੀ ਭਰਾ ਦਾ ਕੀਤਾ ਕਤਲ
Thursday, Apr 17, 2025 - 11:53 AM (IST)

ਭਿੱਖੀਵਿੰਡ (ਸੁਖਚੈਨ,ਅਮਨ,ਭਾਟੀਆ)-ਪਿਛਲੇ ਦਿਨੀਂ ਪਿੰਡ ਮਾੜੀ ਗੌੜ ਸਿੰਘ ਦੇ ਰਹਿਣ ਵਾਲੇ ਬੱਚੇ ਦੀ ਭੇਦ ਭਰੇ ਹਾਲਾਤ ਵਿਚ ਘਰ ਦੇ ਨਜ਼ਦੀਕ ਲੰਘਦੀ ਕਸੂਰ ਨਹਿਰ ’ਚੋਂ ਲਾਸ਼ ਬਰਾਮਦ ਹੋਈ ਸੀ। ਜਿਸ ਸਬੰਧੀ ਪੁਲਸ ਵੱਲੋਂ ਮ੍ਰਿਤਕ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪੁਲਸ ਨੂੰ ਕਸੂਰ ਨਹਿਰ ’ਚੋਂ ਮ੍ਰਿਤਕ ਗੁਰਪਿਆਰ ਸਿੰਘ ਦੀ ਲਾਸ਼ ਬਰਾਮਦ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਸਪਤਾਲ 'ਚ ਅੱਗ ਲੱਗਣ ਨਾਲ 2 ਮਰੀਜ਼ਾਂ ਦੀ ਮੌਤ, ਪਿਆ ਚੀਕ-ਚਿਹਾੜਾ
ਜਿਸ ਸਬੰਧੀ ਲਾਸ਼ ਬਰਾਮਦ ਹੋਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਜਾਣਕਾਰੀ ਵਿਚ ਖਦਸਾ ਜ਼ਾਹਿਰ ਕੀਤਾ ਕਿ ਉਨ੍ਹਾਂ ਦੇ ਬੱਚੇ ਦਾ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਜਦੋਂ ਉਕਤ ਮਾਮਲੇ ਵਿਚ ਜਾਂਚ ਆਰੰਭ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਨਾਬਾਲਿਗ ਮੁੰਡੇ ਦਾ ਕਤਲ ਕਰਕੇ ਉਸਨੂੰ ਕਸੂਰ ਨਹਿਰ ਵਿਚ ਸੁੱਟਿਆ ਗਿਆ ਹੈ ਅਤੇ ਕਤਲ ਕਰਨ ਵਾਲਾ ਕੋਈ ਹੋਰ ਨਹੀਂ, ਉਸਦੇ ਚਾਚੇ ਦਾ ਹੀ ਪੁੱਤ ਹੈ, ਜਿਸ ਦੀ ਪਹਿਚਾਣ ਨਵਦੀਪ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਭੇਦਭਰੇ ਹਾਲਾਤਾਂ ’ਚ ਕਤਲ ਹੋਏ 9 ਸਾਲਾ ਬੱਚੇ ਦੇ ਮਾਮਲੇ ਵਿਚ ਭਿੱਖੀਵਿੰਡ ਪੁਲਸ ਨੇ ਮ੍ਰਿਤਕ ਦੇ ਚਾਚੇ ਦੇ ਪੁੱਤ ਨੂੰ ਕਤਲ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਡੀ.ਐੱਸ.ਪੀ. ਨੇ ਕਿਹਾ ਕਿ ਨੌ ਸਾਲਾ ਬੱਚੇ ਗੁਰਪਿਆਰ ਸਿੰਘ ਵਾਸੀ ਪਿੰਡ ਮਾੜੀ ਗੌੜ ਸਿੰਘ ਨੂੰ ਮਾਰਨ ਦੀ ਵਜ੍ਹਾ ਰੰਜਿਸ਼ ਇਹ ਸੀ ਕਿ ਨਵਦੀਪ ਸਿੰਘ ਤੋਂ ਸਾਈਕਲ ਵੱਜਣ ਕਾਰਨ ਗੁਰਪਿਆਰ ਸਿੰਘ ਬੇਹੋਸ਼ ਹੋ ਗਿਆ ਸੀ, ਪ੍ਰੰਤੂ ਕਾਤਲ ਨੂੰ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਸਨੇ ਆਪਣੀ ਇਸ ਹੈਵਾਨੀਅਤ ਨੂੰ ਛੁਪਾਉਣ ਲਈ ਗੁਰਪਿਆਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਨਜ਼ਦੀਕ ਲੰਘਦੀ ਕਸੂਰ ਨਹਿਰ ਵਿਚ ਸੁੱਟ ਦਿੱਤਾ ਅਤੇ ਆਪ ਹੀ ਖੁਦ ਨਾਲ ਬੱਚੇ ਨੂੰ ਲੱਭਣ ਦੇ ਬਹਾਨੇ ਲਾਸ਼ ਨੂੰ ਬਰਾਮਦ ਕਰਵਾਇਆ। ਡੀ.ਐੱਸ.ਪੀ ਨੇ ਕਿਹਾ ਕਿ ਭਿੱਖੀਵਿੰਡ ਪੁਲਸ ਵੱਲੋਂ ਨਵਦੀਪ ਸਿੰਘ ਜੋ ਕਿ ਨਾਬਾਲਿਗ ਹੈ ਨੂੰ ਕਤਲ ਮਾਮਲੇ ਵਿਚ ਨਾਮਜ਼ਦ ਕਰਕੇ ਇਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਇਸ ਕਤਲ ਦੀ ਸਾਜਿਸ਼ ਵਿਚ ਹੋਰ ਕਿਸੇ ਦਾ ਹੱਥ ਤਾਂ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਵਪਾਰੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8