ਪੰਜਾਬ 'ਚ ਫਿਰ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਭਰਾ ਨੂੰ ਗੋਲੀਆਂ ਨਾਲ ਭੁੰਨ੍ਹਿਆ
Sunday, Nov 17, 2024 - 05:22 PM (IST)
ਫਿਰੋਜ਼ਪੁਰ : ਫਿਰੋਜ਼ਪੁਰ ਦੇ ਕਸਬਾ ਮੱਲਾਵਾਲਾ ਦੇ ਪਿੰਡ ਸੂਧ ਸਿੰਘ ਵਾਲਾ 'ਚ ਬੀਤੀ ਦੇਰ ਸ਼ਾਮ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਦੌਰਾਨ ਚਚੇਰੇ ਭਰਾ ਨੇ ਆਪਣੇ ਹੀ ਭਰਾ ਨੂੰ ਗੋਲੀਆਂ ਮਾਰ ਦਿੱਤੀਆਂ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ (26) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਧੁੰਦ ਦਾ Alert
ਜਾਣਕਾਰੀ ਮੁਤਾਬਕ 2 ਪਰਿਵਾਰਾਂ ਦਾ ਆਪਸ 'ਚ ਜ਼ਮੀਨੀ ਝਗੜਾ ਚੱਲ ਰਿਹਾ ਸੀ। ਇਸੇ ਕਾਰਨ ਮਨਦੀਪ ਸਿੰਘ ਨੂੰ ਉਸ ਦੇ ਚਚੇਰੇ ਭਰਾ ਨੇ ਗੋਲੀਆਂ ਮਾਰ ਦਿੱਤੀਆਂ। ਮਨਦੀਪ ਸਿੰਘ ਨੂੰ 4 ਗੋਲੀਆਂ ਲੱਗੀਆਂ। ਜ਼ਖਮੀ ਹਾਲਤ 'ਚ ਮਨਦੀਪ ਸਿੰਘ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਇਹ ਵੀ ਪੜ੍ਹੋ : ਹੈਰਾਨੀਜਨਕ! ਮਧੂ ਮੱਖੀਆਂ ਨੇ ਮਾਰ 'ਤਾ ਬੰਦਾ
ਡਾਕਟਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8