ਲੁਧਿਆਣਾ ’ਚ ਭਰਾ ਨੇ ਗੋਲ਼ੀਆਂ ਮਾਰ ਕੇ ਕੀਤਾ ਭੈਣ ਦਾ ਕਤਲ, ਵਾਰਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ

Sunday, Aug 06, 2023 - 06:41 PM (IST)

ਲੁਧਿਆਣਾ ’ਚ ਭਰਾ ਨੇ ਗੋਲ਼ੀਆਂ ਮਾਰ ਕੇ ਕੀਤਾ ਭੈਣ ਦਾ ਕਤਲ, ਵਾਰਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ

ਲੁਧਿਆਣਾ (ਰਾਜ) : ਲੁਧਿਆਣਾ ਦੇ ਪੰਜਪੀਰ ਰੋਡ ’ਤੇ ਭਰਾ ਨੇ ਆਪਣੀ ਭੈਣ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਬੀਤੀ ਦੇਰ ਰਾਤ ਦੀ ਹੈ। ਮ੍ਰਿਤਕਾ ਦਾ ਨਾਮ ਸੰਦੀਪ ਕੌਰ ਹੈ, ਜਦਕਿ ਉਸ ਦੇ ਜ਼ਖਮੀ ਪਤੀ ਦਾ ਨਾਂ ਰਵੀ ਹੈ। ਕਾਤਲ ਭਰਾ ਦਾ ਨਾਂ ਸੂਰਜ ਦੱਸਿਆ ਜਾ ਰਿਹਾ ਹੈ, ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਖੁਦ ਹੀ ਥਾਣੇ ਪਹੁੰਚ ਗਿਆ ਅਤੇ ਪੁਲਸ ਸਾਹਮਣੇ ਸਰੰਡਰ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਸੂਤਰਾਂ ਮੁਤਾਬਕ ਮ੍ਰਿਤਕਾ ਸੰਦੀਪ ਕੌਰ ਦਾ ਭਰਾ ਸੂਰਜ ਤੇ ਉਸ ਦਾ ਪਤੀ ਰਵੀ ਦੋਵੇਂ ਪੁਰਾਣੇ ਦੋਸਤ ਹਨ। ਕੁਝ ਸਮਾਂ ਪਹਿਲਾਂ ਸੰਦੀਪ ਕੌਰ ਨੇ ਘਰੋਂ ਭੱਜ ਕੇ ਰਵੀ ਨਾਲ ਵਿਆਹ ਕਰਵਾ ਲਿਆ ਸੀ। ਇਸ ਗੱਲ ਤੋਂ ਮ੍ਰਿਤਕਾ ਦਾ ਭਰਾ ਸੂਰਜ ਕਾਫੀ ਗੁੱਸੇ ਵਿਚ ਸੀ ਜਿਸ ਨੇ ਪੰਜ ਪੀਰ ਰੋਡ ਸਥਿਤ ਰਵੀ ਦੇ ਘਰ ਦੇ ਜਾ ਕੇ ਦੋਵਾਂ ’ਤੇ ਹਮਲਾ ਕਰਕੇ ਸੰਦੀਪ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਸ ਵਲੋਂ ਮਾਮਲੇ ਵਿਚ ਅਗਲੇਰੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News