ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ''ਚ ਸਕੇ ਭਰਾ ਦਾ ਕੀਤਾ ਕਤਲ

Wednesday, Sep 22, 2021 - 10:33 PM (IST)

ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ''ਚ ਸਕੇ ਭਰਾ ਦਾ ਕੀਤਾ ਕਤਲ

ਖਡੂਰ ਸਾਹਿਬ(ਗਿੱਲ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਬੋਦਲਕੀੜੀ ਵਿਖੇ ਇਕ ਵਿਅਕਤੀ ਵਲੋਂ ਪਤਨੀ ਨਾਲ ਮਿਲ ਕੇ ਆਪਣੇ ਹੀ ਸਕੇ ਭਰਾ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਨਿਰਵੈਰ ਪੁੱਤਰ ਰੌਣਕੀ ਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਕੈਪਟਨ ਦਾ ਸਿੱਧੂ 'ਤੇ ਹਮਲਾ, ਕਿਹਾ- ਡਰਾਮਾ ਮਾਸਟਰ ਨੂੰ ਨਹੀਂ ਬਣਨ ਦਿਆਂਗਾ CM
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੇ ਪਤੀ ਨਿਰਵੈਰ ਸਿੰਘ ਦਾ ਝਗੜਾ ਆਪਣੇ ਸਕੇ ਭਰਾ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਕੌਰ ਨਾਲ ਭੇਡਾਂ ਨੂੰ ਲੈ ਕੇ ਹੋ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ, ਜਿਸ ਕਰਕੇ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ਮੋਦੀ ਦੇ ਇਸ਼ਾਰੇ ’ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਿਹੈ ਅਕਾਲੀ ਦਲ : ਮੀਤ ਹੇਅਰ

ਇਸ ਸਬੰਧੀ ਐੱਸ.ਐੱਚ.ਓ ਵੈਰੋਵਾਲ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਗਰੂਪ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


author

Bharat Thapa

Content Editor

Related News