ਭੈਣ ਦੀ ਕੋਠੀ ’ਚ ਰਹਿੰਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਅਜਿਹੇ ਹਾਲ ''ਚ ਵੇਖ ਧਾਹਾਂ ਮਾਰ ਰੋਈ ਭੈਣ
Wednesday, Aug 02, 2023 - 10:45 AM (IST)

ਜਲੰਧਰ (ਮਹੇਸ਼)–ਅਮਨ ਐਨਕਲੇਵ ਧੀਣਾ ਵਿਚ ਆਪਣੀ ਭੈਣ ਦੀ ਕੋਠੀ ਵਿਚ ਰਹਿੰਦੇ 45 ਸਾਲਾ ਇਕ ਵਿਅਕਤੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਥਾਣਾ ਸਦਰ ਜਮਸ਼ੇਰ ਦੇ ਮੁਖੀ ਇੰਸ. ਭਰਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਖਵਿੰਦਰ ਸਿੰਘ ਸਾਬਾ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਮਾਂ ਦੀ ਮੌਤ ਤੋਂ ਬਾਅਦ ਉਹ ਇਕੱਲਾ ਹੀ ਆਪਣੀ ਭੈਣ ਰਾਜਵੰਤ ਕੌਰ ਦੀ ਕੋਠੀ ਵਿਚ ਰਹਿੰਦਾ ਸੀ।
ਮ੍ਰਿਤਕ ਸਾਬਾ ਦੇ ਭਰਾ ਰਾਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਪੱਤੀ ਗੱਗੜ ਕੀ ਜੰਡਿਆਲਾ, ਥਾਣਾ ਸਦਰ ਜਲੰਧਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਕਾਰਨ ਉਸ ਦਾ ਭਰਾ ਸਾਬਾ ਜ਼ਿਆਦਾ ਸ਼ਰਾਬ ਪੀਣ ਦਾ ਆਦੀ ਹੋ ਗਿਆ ਸੀ। ਇਸੇ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਗਲਤ ਕਦਮ ਚੁੱਕ ਲਿਆ। ਐੱਸ. ਐੱਚ. ਓ. ਨੇ ਕਿਹਾ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ ਅਤੇ ਮ੍ਰਿਤਕ ਸਾਬਾ ਦੀ ਲਾਸ਼ ਸਿਵਲ ਹਸਪਤਾਲ ਵਿਚੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੋਆਬਾ ਵਾਸੀਆਂ ਲਈ ਚੰਗੀ ਖ਼ਬਰ, ਆਦਮਪੁਰ ਏਅਰਪੋਰਟ ਤੋਂ ਨਾਂਦੇੜ ਸਣੇ ਕਈ ਸ਼ਹਿਰਾਂ ਲਈ ਉੱਡਣਗੀਆਂ ਉਡਾਣਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ