ਮੁਕਤਸਰ 'ਚ ਵੱਡੀ ਵਾਰਦਾਤ: ਕਹੀ ਮਾਰ ਕੇ ਕੀਤਾ ਸਕੇ ਭਰਾ ਦਾ ਕਤਲ (ਤਸਵੀਰਾਂ)

9/11/2019 3:38:17 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) -ਜ਼ਿਲੇ ਵਿਚ ਲਗਾਤਾਰ ਵਧ ਰਹੀਆਂ ਕਤਲ ਦੀਆਂ ਵਾਰਦਾਤਾਂ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੇ ਮਨਾਂ ਵਿਚੋਂ ਕਾਨੂੰਨ ਦਾ ਡਰ ਬਿਲਕੁਲ ਹੀ ਖ਼ਤਮ ਹੋ ਚੁੱਕਿਆ ਹੈ। ਅਜਿਹੀ ਹੀ ਘਟਨਾ ਲੰਘੀ ਦਰਮਿਆਨੀ ਰਾਤ ਨੇੜਲੇ ਪਿੰਡ ਥਾਂਦੇਵਾਲਾ ਵਿਖੇ ਵਾਪਰੀ, ਜਿਥੇ ਘਰੇਲੂ ਕਲੇਸ਼ ਕਾਰਨ ਦੋ ਭਰਾਵਾਂ ਵਿਚ ਆਪਸੀ ਝਗੜਾ ਹੋ ਗਿਆ ਤੇ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ।

PunjabKesariਜਾਣਕਾਰੀ ਅਨੁਸਾਰ ਘਟਨਾ ਸਥਾਨ 'ਤੇ ਪਹੁੰਚੇ ਥਾਣਾ ਸਦਰ ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਜਪ੍ਰੀਤ ਸਿੰਘ ਉਰਫ਼ ਰਾਜਾ ਪੁੱਤਰ ਬਲਦੇਵ ਸਿੰਘ ਦਾ ਆਪਣੇ ਛੋਟੇ ਭਰਾ ਗੁਰਭੇਜ ਸਿੰਘ ਤੇ ਉਸ ਦੀ ਪਤਨੀ ਪਰਮਿੰਦਰ ਕੌਰ ਨਾਲ ਅਕਸਰ ਹੀ ਘਰ ਵਿਚ ਕਲੇਸ਼ ਰਹਿੰਦਾ ਸੀ, ਜਿਸ ਕਾਰਣ ਰਾਜਪ੍ਰੀਤ ਸਿੰਘ ਉਰਫ਼ ਰਾਜਾ ਦੀ ਪਤਨੀ ਪਰਮਿੰਦਰ ਕੌਰ ਆਪਣੇ ਪੇਕੇ ਘਰ ਚਲੀ ਗਈ ਸੀ। ਬੀਤੀਂ ਰਾਤ ਦੋਵਾਂ ਭਰਾਵਾਂ ਵਿਚ ਇਸ ਕਲੇਸ਼ ਨੂੰ ਲੈ ਕੇ ਝਗੜਾ ਐਨਾ ਵੱਧ ਗਿਆ ਕਿ ਰਾਜਪ੍ਰੀਤ ਸਿੰਘ ਨੇ ਆਪਣੇ ਛੋਟੇ ਭਰਾ ਗੁਰਭੇਜ ਸਿੰਘ (26) ਦੇ ਸਿਰ ਅਤੇ ਗਰਦਨ 'ਤੇ ਕੱਸੀ ਨਾਲ ਦੋ ਵਾਰ ਕੀਤੇ, ਜਿਸ ਕਾਰਣ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਗੁਰਭੇਜ ਸਿੰਘ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਰਾਜਪ੍ਰੀਤ ਉਰਫ਼ ਰਾਜਾ ਖਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਕਥਿਤ ਦੋਸ਼ੀ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

rajwinder kaur

Edited By rajwinder kaur