ਸੁਲਝੀ ਅੰਨ੍ਹੇ ਕਤਲ ਦੀ ਗੁੱਥੀ : ਕਲਯੁਗੀ ਭੈਣ ਨੇ ਪ੍ਰੇਮੀ ਨਾਲ ਮਿਲ ਕੀਤਾ ਸਕੇ ਭਰਾ ਦਾ ਕਤਲ

03/20/2020 12:36:12 PM

ਕੋਟਕਪੂਰਾ (ਨਰਿੰਦਰ/ਰਾਜਨ) - ਕਲਯੁਗੀ ਭੈਣ ਵਲੋਂ ਪ੍ਰੇਮ ਸਬੰਧਾਂ ਵਿਚ ਅੜ੍ਹਿਕਾ ਬਣਨ ’ਤੇ ਪ੍ਰੇਮੀ ਨਾਲ ਮਿਲ ਕੇ ਆਪਣੇ ਸਕੇ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਅੰਨ੍ਹੇ ਕਤਲ ਦੀ ਇਸ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਬੀਤੀ 16 ਮਾਰਚ ਨੂੰ ਮੋਗਾ ਰੋਡ ’ਤੇ ਪੰਜਗਰਾਈਂ ਦੀ ਹੱਡਾ ਰੋੜੀ ਨੇਡ ਕਤਲ ਕਰ ਕੇ ਸੁੱਟੇ ਗਏ ਨੌਜਵਾਨ ਦੀ ਪਛਾਣ ਹੋਣ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਡੀ. ਐੱਸ. ਪੀ. ਬਲਕਾਰ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਐੱਸ. ਐੱਚ. ਓ. ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵਲੋਂ ਕੀਤੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਇਹ ਕਤਲ ਮ੍ਰਿਤਕ ਦੀ ਸਕੀ ਭੈਣ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ। 

ਪੜ੍ਹੋ ਇਹ ਵੀ ਖਬਰ  -  ਹੈਵਾਨੀਅਤ : ਖਰੀਦਦਾਰ ਨਾ ਮਿਲਣ ਕਰਕੇ ਕਤਲ ਕਰ ਨਹਿਰ ’ਚ ਸੁੱਟ ਦਿੱਤਾ ਸੀ ਮਾਸੂਮ

ਪੜ੍ਹੋ ਇਹ ਵੀ ਖਬਰ  -  ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਕਤਲ

ਪੜ੍ਹੋ ਇਹ ਵੀ ਖਬਰ  -  ਕੁੜੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਸ਼ਰੇਆਮ ਵਿਅਕਤੀ ਨੂੰ ਕ੍ਰਿਪਾਨਾਂ ਨਾਲ ਵੱਢਿਆ​​​​​​​

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 16 ਮਾਰਚ ਨੂੰ ਪੰਜਗਰਾਈਂ ਕਲਾਂ ਦੇ ਚੌਕੀਦਾਰ ਮੰਦਰ ਸਿੰਘ ਨੇ ਪੁਲਸ ਨੂੰ ਪਿੰਡ ਦੀ ਹੱਡਾ ਰੋੜੀ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੋਣ ਸਬੰਧੀ ਜਾਣਕਾਰੀ ਦਿੱਤੀ ਸੀ। ਐੱਸ. ਐੱਚ. ਓ. ਸਦਰ ਅਮਰਜੀਤ ਸਿੰਘ ਅਤੇ ਇੰਚਾਰਜ ਬਲਵਿੰਦਰ ਸਿੰਘ ਤੁਰੰਤ ਮੌਕੇ ’ਤੇ ਪੁੱਜੇ । ਜਦ ਲਾਸ਼ ਦੀ ਜਾਂਚ ਕੀਤੀ ਤਾਂ ਮ੍ਰਿਤਕ ਦੇ ਗਲੇ ਵਿਚ ਰੱਸੀ ਦੇ ਨਿਸ਼ਾਨ ਅਤੇ ਸਿਰ ’ਤੇ ਸੱਟ ਦੇ ਨਿਸ਼ਾਨ ਪਾਏ ਗਏ। ਮ੍ਰਿਤਕ ਦੀ ਸ਼ਨਾਖਤ ਸੁਨੀਲ ਕੁਮਾਰ ਰਾਜਾ ਪੁੱਤਰ ਸ਼ੰਕਰ ਸਿੰਘ ਵਾਸੀ ਉੱਤਰ ਪ੍ਰਦੇਸ਼ ਹਾਲ ਨਿਵਾਸੀ ਪੰਜਗਰਾਈਂ ਕਲਾਂ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਸ ਵਲੋਂ ਚਮਕੌਰ ਸਿੰਘ ਅਤੇ ਬਬਲੀ ਰਾਣੀ ਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਸੁਨੀਲ ਕੁਮਾਰ ਦਾ ਕਤਲ ਉਨ੍ਹਾਂ 14-15 ਮਾਰਚ ਦੀ ਦਰਮਿਆਨੀ ਰਾਤ ਨੂੰ ਬਬਲੀ ਰਾਣੀ ਦੇ ਘਰ ਵਿਚ ਸਿਰ ’ਤੇ ਹਥੌੜਾ ਮਾਰ ਕੇ ਅਤੇ ਰੱਸੀ ਨਾਲ ਗਲਾ ਘੁੱਟ ਕੇ ਕੀਤਾ ਸੀ।

ਪੜ੍ਹੋ ਇਹ ਵੀ ਖਬਰ  - ​​​​​​​ ਸਿਰ ਕੱਟੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖੁਲਾਸਾ, ਪਤਨੀ ਨੇ ਹੀ ਰਚੀ ਸੀ ਇਹ ਘਿਨਾਉਣੀ ਸਾਜਿਸ਼

ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਵਾਰਦਾਤ ਦੇ ਸਮੇਂ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਇਸ ਸਬੰਧ ਵਿਚ ਐੱਸ. ਐੱਚ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਉਨ੍ਹਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਉਨ੍ਹਾਂ ਤੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।

rajwinder kaur

This news is Content Editor rajwinder kaur