ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਹਿਲਾਂ ਭਰਾ ਤੇ ਫਿਰ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

Sunday, Jul 02, 2023 - 06:44 PM (IST)

ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਹਿਲਾਂ ਭਰਾ ਤੇ ਫਿਰ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਪਾਤੜਾਂ (ਅਡਵਾਨੀ, ਮਾਨ) : ਸ਼ੁਤਰਾਣਾ ਥਾਣਾ ਦੇ ਅਧੀਨ ਆਉਂਦੇ ਪਿੰਡ ਕਾਗਥਲਾ ਵਿਚ ਇਕ ਕਲਯੁੱਗੀ ਪੁੱਤਰ ਨਸ਼ੇ ਵਿਚ ਇੰਨਾ ਅੰਨ੍ਹਾ ਹੋ ਗਿਆ ਕਿ ਉਸ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਬੀਤੇ ਦਿਨੀਂ ਆਪਣੀ ਮਾਂ ਨੂੰ ਮਾਰ ਕੇ ਉਸਦੀ ਲਾਸ਼ ਟਿਕਾਣੇ ਲਾਉਣ ਲਈ ਘਰ ਵਿਚ ਹੀ ਸਾੜ ਦਿੱਤੀ। ਇਸ ਵਾਰਦਾਤ ਦਾ ਪਤਾ ਉਦੋਂ ਲੱਗਾ ਜਦੋਂ ਗੁਆਂਢੀਆਂ ਨੂੰ ਬਦਬੂ ਆਉਣ ਲੱਗੀ ਅਤੇ ਜਦੋਂ ਘਰ ਅੰਦਰ ਜਾ ਕੇ ਵੇਖਿਆ ਤਾਂ ਬਜ਼ੁਰਗ ਮਾਤਾ ਦੀ ਲਾਸ਼ ਨੂੰ ਸਾੜਿਆ ਜਾ ਰਿਹਾ ਸੀ। ਇਸ ’ਤੇ ਰੌਲਾ ਪਾਉਣ ’ਤੇ ਲੋਕ ਇਕੱਠੇ ਹੋ ਗਏ ਅਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਵਿਦੇਸ਼ੀ ਕੁੜੀਆਂ ਤੋਂ ਕਰਵਾਇਆ ਜਾ ਰਿਹਾ ਸੀ ਦੇਹ ਵਪਾਰ ਦਾ ਧੰਦਾ, ਜਦੋਂ ਹੋਟਲ ’ਚ ਰੇਡ ਕੀਤੀ ਤਾਂ ਉੱਡੇ ਹੋਸ਼

ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨਸ਼ੇੜੀ ਗੁਰਵਿੰਦਰ ਸਿੰਘ ਉਰਫ ਗਿੰਦਾ ਦਾ ਭਰਾ ਕੁਝ ਦਿਨਾਂ ਤੋਂ ਗਾਇਬ ਸੀ। ਇਸ ’ਤੇ ਪਤਾ ਲੱਗਾ ਕਿ ਪੁਲਸ ਨੂੰ ਕੁਝ ਦਿਨ ਪਹਿਲਾਂ ਨਹਿਰ ’ਚੋਂ ਉਕਤ ਲਾਪਤਾ ਨੌਜਵਾਨ ਲਾਸ਼ ਮਿਲੀ ਸੀ ਜਿਸ ਦੀ ਸ਼ਨਾਖ਼ਤ ਨਾ ਹੋਣ ਕਾਰਨ ਉਸਦਾ ਸਸਕਾਰ ਕਰ ਦਿੱਤਾ ਗਿਆ ਸੀ। ਸ਼ੱਕ ਹੈ ਕਿ ਨਸ਼ੇੜੀ ਵਿਅਕਤੀ ਨੇ ਹੀ ਭਰਾ ਦਾ ਕਤਲ ਕਰਕੇ ਉਸ ਦੀ ਲਾਸ਼ ਨਹਿਰ ਵਿਚ ਸੁੱਟ ਦਿੱਤੀ ਹੈ। ਪੁਲਸ ਨੇ ਕਿਹਾ ਹੈ ਕਿ ਇਸ ਦੀ ਤਫਤੀਸ਼ ਕਰਨ ’ਤੇ ਪੂਰੇ ਮਾਮਲੇ ਬਾਰੇ ਦੱਸਿਆ ਜਾਵੇਗਾ।

ਇਹ ਵੀ ਪੜ੍ਹੋ : ਗੈਂਗਸਟਰ ਅੰਸਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News