ਸ਼ਰਾਬ ਕਾਰਨ ਮਾਨਸਿਕ ਹਾਲਤ ਹੋਈ ਖ਼ਰਾਬ, 2 ਭੈਣਾਂ ਦੇ ਭਰਾ ਨੇ ਚੁੱਕਿਆ ਖ਼ੌਫਨਾਕ ਕਦਮ

Saturday, Mar 02, 2024 - 01:05 AM (IST)

ਸ਼ਰਾਬ ਕਾਰਨ ਮਾਨਸਿਕ ਹਾਲਤ ਹੋਈ ਖ਼ਰਾਬ, 2 ਭੈਣਾਂ ਦੇ ਭਰਾ ਨੇ ਚੁੱਕਿਆ ਖ਼ੌਫਨਾਕ ਕਦਮ

ਜਲੰਧਰ (ਸ਼ੌਰੀ)– ਸ਼ਰਾਬ ਸਿਹਤ ਲਈ ਹਾਨੀਕਾਰਕ ਹੈ, ਜਿਸ ਬਾਰੇ ਸਾਰਿਆਂ ਨੂੰ ਪਾਤ ਹੈ ਪਰ ਵਧੇਰੇ ਸ਼ਰਾਬ ਪੀਣ ਦੇ ਸਾਈਡ ਇਫੈਕਟ ਬਹੁਤ ਖ਼ਤਰਨਾਕ ਹਨ ਤੇ ਇਸ ਦੀ ਜਿਊਂਦੀ ਜਾਗਦੀ ਮਿਸਾਲ ਇਸ ਘਟਨਾ ਤੋਂ ਮਿਲਦੀ ਹੈ। ਜਾਣਕਾਰੀ ਮੁਤਾਬਕ ਥਾਣਾ 5 ਦੇ ਇਲਾਕੇ ’ਚ ਪੈਂਦੇ ਬਸਤੀ ਦਾਨਿਸ਼ਮੰਦਾਂ ਦੇ ਚੰਡੀਗੜ੍ਹ ਮੁਹੱਲੇ ’ਚ ਇਕ 40 ਸਾਲਾ ਵਿਅਕਤੀ ਨੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ ਹੈ।

ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ, ਜਦੋਂ ਮ੍ਰਿਤਕ ਦੀ ਭੈਣ ਨੇ ਭਰਾ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਮੌਕੇ ’ਤੇ ਥਾਣਾ 5 ਦੀ ਪੁਲਸ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦੇਵ ਰਾਜ ਪੁੱਤਰ ਰਾਜ ਕੁਮਾਰ ਦੇ ਤੌਰ ’ਤੇ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਗੂਗਲ ਨੇ ALT ਤੇ Kuku FM ਸਣੇ ਇਨ੍ਹਾਂ 10 ਮਸ਼ਹੂਰ ਐਪਸ ਨੂੰ Playstore ਤੋਂ ਹਟਾਇਆ, ਦੱਸਿਆ ਇਹ ਕਾਰਨ

ਉਸ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਪੁੱਤਰ ਸ਼ਰਾਬ ਪੀਣ ਦਾ ਆਦੀ ਸੀ ਤੇ ਉਸ ਦੀਆਂ 2 ਧੀਆਂ ਵੀ ਹਨ। ਸ਼ਰਾਬ ਪੀਣ ਕਾਰਨ ਪੁੱਤਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਤੇ ਇਸੇ ਕਾਰਨ ਉਸ ਨੇ ਆਤਮ ਹੱਤਿਆ ਕਰ ਲਈ।

ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਰੱਖਿਆ ਹੈ ਤੇ ਸ਼ਨੀਵਾਰ ਨੂੰ ਮ੍ਰਿਤਕ ਦੀ ਲਾਸ਼ ਧਾਰਾ 174 ਤਹਿਤ ਕਾਰਵਾਈ ਕਰਨ ਤੋਂ ਬਾਅਦ ਪਰਿਵਾਰ ਦੇ ਹਵਾਲੇ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News