ਮੁਕੇਰੀਆਂ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਦੁਕਾਨ ਦੇ ਅੰਦਰੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

Thursday, Jun 22, 2023 - 12:32 PM (IST)

ਮੁਕੇਰੀਆਂ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਦੁਕਾਨ ਦੇ ਅੰਦਰੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਮੁਕੇਰੀਆਂ (ਨਾਗਲਾ)-ਮੁਕੇਰੀਆਂ ਨੇੜਲੇ ਪਿੰਡ ਗੁੱਜਰ ਕੱਤਰਾਲਾ ਵਿਖੇ ਬੀਤੀ ਰਾਤ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਜਨਕ ਰਾਜ ਵਾਸੀ ਨਾਹਰਪੁਰ ਥਾਣਾ ਮੁਕੇਰੀਆਂ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ ਲੜਕਾ ਅਸ਼ੀਸ਼ (23) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜੋ ਕਰੀਬ 2 ਸਾਲਾਂ ਤੋਂ ਗੁੱਜਰ ਕੱਤਰਾਲਾ ਦੇ ਇਕ ਸੈਲੂਨ ਵਿਚ ਕੰਮ ਕਰ ਰਿਹਾ ਸੀ। ਮੰਗਲਵਾਰ ਸਵੇਰੇ ਵੀ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਆਪਣੀ ਦੁਕਾਨ ’ਤੇ ਗਿਆ ਸੀ।

ਅਸੀਂ ਰਾਤ ਨੂੰ ਉਡੀਕਦੇ ਰਹੇ ਪਰ ਉਹ ਰਾਤ ਭਰ ਘਰ ਨਹੀਂ ਪਰਤਿਆ। ਬੁੱਧਵਾਰ ਸਵੇਰੇ ਉਸ ਦੀ ਦੁਕਾਨ ’ਤੇ ਪਹੁੰਚ ਕੇ ਦੁਕਾਨ ਦਾ ਸ਼ਟਰ ਚੁੱਕਿਆ ਤਾਂ ਵੇਖਿਆ ਕਿ ਮੇਰਾ ਬੇਟਾ ਦੁਕਾਨ ਦੇ ਅੰਦਰ ਖ਼ੂਨ ਨਾਲ ਲਥਪਥ ਸੀ ਤਾਂ ਅਸੀਂ ਸੋਚਿਆ ਕਿ ਨਾਸੀਰ ਫੁਟ ਗਈ ਹੋਵੇਗੀ ਅਤੇ ਸਾਹ ਚੱਲ ਰਿਹਾ ਸੀ।

ਇਹ ਵੀ ਪੜ੍ਹੋ:ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ

ਅਸੀਂ ਉਸ ਨੂੰ ਕਾਰ ਵਿਚ ਬਿਠਾ ਕੇ ਗੰਭੀਰ ਹਾਲਤ ਵਿਚ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਆਂਦਾ। ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਿਆਨਕ ਹਾਦਸੇ 'ਚ ਉਜੜਿਆ ਪਰਿਵਾਰ, ਮਾਂ ਸਣੇ ਇਕ ਸਾਲਾ ਧੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News