ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਮੂੰਹ ਬੋਲੇ ਭਰਾ ਨੇ ਭੈਣ ਦੀ ਰੋਲੀ ਪੱਤ

Sunday, Nov 24, 2024 - 03:30 AM (IST)

ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਮੂੰਹ ਬੋਲੇ ਭਰਾ ਨੇ ਭੈਣ ਦੀ ਰੋਲੀ ਪੱਤ

ਗੁਰੂਹਰਸਹਾਏ (ਸੁਨੀਲ ਵਿੱਕੀ) – ਇਕ ਮੂੰਹ ਬੋਲੇ ਭਰਾ ਵੱਲੋਂ ਭੈਣ ਦੀ ਨਹਾਉਂਦੀ ਹੋਈ ਦੀ ਬਣਾਈ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਗੁਰੂਹਰਸਹਾਏ ਦੀ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਔਰਤ ਨੇ ਦੱਸਿਆ ਕਿ ਮੁਲਜ਼ਮ ਗੁਰਜੰਟ ਸਿੰਘ ਉਸ ਦਾ ਮੂੰਹ ਬੋਲਿਆ ਭਰਾ ਸੀ ਅਤੇ ਬੀਤੇ ਦਿਨ ਉਹ ਉਸ ਦੇ ਘਰ ਆਇਆ ਸੀ ਅਤੇ ਕਹਿਣ ਲੱਗਾ ਕਿ ਮੈਂ ਤੇਰੀ ਨਹਾਉਂਦੇ ਹੋਏ ਇਕ ਵੀਡੀਓ ਬਣਾਈ ਹੈ, ਜੇਕਰ ਤੂੰ ਮੇਰੇ ਨਾਲ ਸਰੀਰਕ ਸਬੰਧ ਨਾ ਬਣਾਏ ਮੈਂ ਤੇਰੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿਆਂਗਾ।

ਪੀੜਤਾ ਨੇ ਦੱਸਿਆ ਕਿ ਉਸ ਦੇ ਮਨਾ ਕਰਨ ਦੇ ਬਾਵਜੂਦ ਮੁਲਜ਼ਮ ਨੇ ਜਬਰਦਸਤੀ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤਾ ਨੂੰ ਚੈੱਕਅਪ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।


author

Inder Prajapati

Content Editor

Related News