ਰਿਸ਼ਤਿਆਂ ''ਚ ਆਈ ਦਰਾੜ, ਭਰਾ ਨੇ ਹੀ ਭਰਾ ਦੇ ਘਰ ਵਰ੍ਹਾਈਆਂ ਗੋਲੀਆਂ

Monday, Sep 16, 2024 - 06:26 PM (IST)

ਰਿਸ਼ਤਿਆਂ ''ਚ ਆਈ ਦਰਾੜ, ਭਰਾ ਨੇ ਹੀ ਭਰਾ ਦੇ ਘਰ ਵਰ੍ਹਾਈਆਂ ਗੋਲੀਆਂ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਪਿੰਡ ਯਾਦਪੁਰ 'ਚ ਇਕ ਵਿਅਕਤੀ ਵੱਲੋਂ ਆਪਣੇ ਹੀ ਭਰਾ ਦੇ ਘਰ ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦਾ ਸਾਮਾਨ ਤੋੜ ਦਿੱਤਾ। ਇਸ ਮਾਮਲੇ ਦੀ ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਘਰ ਦੇ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਚਾਚਾ ਅਵਤਾਰ ਸਿੰਘ ਨੇ ਕਰੀਬ 5 ਮੁਲਜ਼ਮਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਘਰ ਦਾ ਗੇਟ ਅਤੇ ਹੋਰ ਸਾਮਾਨ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਹਮਲੇ ਦਾ ਕਾਰਨ ਸਾਡੇ ਖੇਤਾਂ ਵਿੱਚ ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਰੰਜਿਸ਼ ਸੀ।  ਚਾਚਾ ਅਵਤਾਰ ਸਿੰਘ ਟਰਾਂਸਫਾਰਮਰ ਲਗਾਉਣ ਦਾ ਵਿਰੋਧ ਕਰਦਾ ਸੀ, ਇਸੇ ਤਹਿਤ ਰਾਤ ਸਮੇਂ ਮੁਲਜ਼ਮ ਅਵਤਾਰ ਸਿੰਘ ਇੱਕ ਟਰੈਕਟਰ ਲੈ ਕੇ ਆਇਆ ਅਤੇ ਅਣਪਛਾਤੇ ਮੁਲਜ਼ਮਾਂ ਨਾਲ ਮਿਲ ਕੇ ਬਿਜਲੀ ਦੇ ਖੰਭੇ ਨੂੰ ਤੋੜ ਦਿੱਤਾ ਅਤੇ ਸਾਡੇ ਘਰ ਆ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਉਕਤ ਤੇਜ਼ਧਾਰ ਹਥਿਆਰਾਂ ਨਾਲ ਘਰ ਦਾ ਗੇਟ ਤੋੜ ਦਿੱਤਾ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਮਾਮਲੇ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ ਹਰਗੋਬਿੰਦਪੁਰ ਹਰੀ ਕ੍ਰਿਸ਼ਨ ਪੁਲਸ ਸਮੇਤ ਮੌਕੇ ’ਤੇ ਪੁੱਜੇ। ਡੀ. ਐੱਸ. ਪੀ. ਨੇ ਦੱਸਿਆ ਕਿ ਯਾਦਪੁਰ ਵਿੱਚ ਰਾਤ ਸਮੇਂ ਗੋਲੀਆਂ ਚਲਾਉਣ ਵਾਲੇ ਅਵਤਾਰ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੀ. ਸੀ. ਟੀ. ਵੀ. ਫੁਟੇਜ ਤੋਂ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News