ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...

Saturday, Jul 25, 2026 - 06:18 PM (IST)

ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲ੍ਹੇ ਦੇ ਇਕ ਪਿੰਡ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ 13 ਸਾਲਾ ਨਾਬਾਲਗ ਬੱਚੀ ਨਾਲ ਉਸ ਦੇ ਹੀ ਤਾਏ ਦੇ ਲੜਕੇ ਵੱਲੋਂ ਜ਼ਬਰਦਸਤੀ ਗਲਤ ਕੰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਉਕਤ ਮੁਲਜ਼ਮ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤਾ ਨੇ ਦੱਸਿਆ ਕਿ ਮਿਤੀ 21 ਜੁਲਾਈ 2026 ਨੂੰ ਉਸ ਦੇ ਤਾਏ ਲੜਕੇ ਨੇ ਉਸ ਨੂੰ ਫਰਸ਼ ’ਤੇ ਲਿਟਾ ਕੇ ਉਸ ਨਾਲ ਜ਼ਬਰਦਸਤੀ ਗਲਤ ਕੰਮ ਕੀਤਾ। 

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ

ਨਾਬਾਲਗ ਬੱਚੀ ਨਾਲ ਹੋਈ ਇਸ ਦਰਿੰਦਗੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਵਿਰੁੱਧ ਮੁਕੱਦਮਾ ਨੰਬਰ 197 (ਮਿਤੀ 23.07.2026) ਅਧੀਨ ਬੀ.ਐਨ.ਐਸ. ਦੀ ਧਾਰਾ 65(1) ਅਤੇ ਪੋਸਕੋ ਐਕਟ 2012 ਦੀ ਧਾਰਾ 6 ਤਹਿਤ ਪਰਚਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਤਫਤੀਸ਼ ਪੁਲਸ ਵੱਲੋਂ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News