ਜਲੰਧਰ 'ਚ ਵੱਡੀ ਵਾਰਦਾਤ, ਛੋਟੇ ਭਰਾ ਨੇ ਭਾਬੀ ਨੂੰ ਮਾਰੀ ਗੋਲ਼ੀ, ਸਦਮੇ 'ਚ ਭਰਾ ਦੀ ਮੌਤ
Sunday, Dec 13, 2020 - 10:13 PM (IST)
 
            
            ਜਲੰਧਰ (ਅਮਿਤ ਸ਼ੋਰੀ) : ਥਾਣਾ ਪੰਜ ਅਧੀਨ ਪੈਂਦੇ ਕਾਲਾਸੰਘਿਆਂ ਰੋਡ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜ਼ਮੀਨੀ ਵਿਵਾਦ ਦੇ ਚੱਲਦੇ ਛੋਟੇ ਭਰਾ ਅੰਮ੍ਰਿਤਪਾਲ ਸਿੰਘ ਉਰਫ ਲੱਕੀ ਵਲੋਂ ਵੱਡੇ ਭਰਾ ਜਸਵਿੰਦਰ ਸਿੰਘ ਉਰਫ ਰਾਜਾ ਅਤੇ ਭਰਜਾਈ 'ਤੇ ਗੋਲ਼ੀ ਚਲਾ ਦਿੱਤੀ ਗਈ। ਗੋਲ਼ੀ ਜਸਵਿੰਦਰ ਸਿੰਘ ਦੀ ਪਤਨੀ ਦੇ ਜਾ ਲੱਗੀ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਗਈ। ਇਸ ਦੌਰਾਨ ਪਤਨੀ ਨੂੰ ਗੋਲ਼ੀ ਲੱਗੀ ਦੇਖ ਜਸਵਿੰਦਰ ਸਿੰਘ ਨੂੰ ਦੌਰਾ ਪੈ ਗਿਆ ਅਤੇ ਸਦਮੇ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਭਰਾਵਾਂ ਵਿਚਾਲੇ ਜ਼ਮੀਨ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਛੋਟੇ ਭਰਾ ਅੰਮ੍ਰਿਤਪਾਲ ਸਿੰਘ ਉਰਫ ਲੱਕੀ ਨੇ ਆਪਣੇ ਪਿਤਾ ਗੁਰਮਿੰਦਰ ਸਿੰਘ ਦੀ ਲਾਇਸੈਂਸੀ ਰਿਵਾਲਵਰ ਨਾਲ ਵੱਡੇ ਭਰਾ ਅਤੇ ਭਰਜਾਈ 'ਤੇ ਗੋਲ਼ੀ ਚਲਾ ਦਿੱਤੀ। ਜੋ ਉਸ ਦੀ ਭਰਜਾਈ ਦੇ ਜਾ ਲੱਗੀ। ਵਾਰਦਾਤ ਤੋਂ ਬਾਅਦ ਲੱਕੀ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਥਾਣਾ ਪੰਜ ਦੀ ਪੁਲਸ ਨੇ ਜਸਵਿੰਦਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦਕਿ ਮ੍ਰਿਤਕ ਦੀ ਪਤਨੀ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            