ਮੋਟਰਸਾਈਕਲ ਦੀ ਟੱਕਰ ''ਚ ਭਰਾ-ਭੈਣ ਜ਼ਖਮੀ

07/11/2017 7:05:10 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਫੱਤੂਢੀਂਗਾ ਮਾਰਗ 'ਤੇ ਪਿੰਡ ਭਵਾਨੀਪੁਰ ਦੇ ਨਜ਼ਦੀਕ ਆਮਣੇ ਸਾਹਮਣੇ ਹੋਈ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਭੈਣ ਭਰਾ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ, ਜਦਕਿ ਦੂਸਰੇ ਮੋਟਰਸਾਈਕਲ ਸਵਾਰ ਨੂੰ ਮਾਮੂਲੀ ਸੱਟਾਂ ਆਈਆਂ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਲਾਜ ਅਧੀਨ ਹਰਕੀਰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਭਵਾਨੀਪੁਰ ਨੇ ਦਸਿਆ ਕਿ ਉਹ ਆਪਣੀ ਛੋਟੀ ਭੈਣ ਸਿਮਰਨ ਕੌਰ ਨੂੰ ਕਾਲਜ 'ਚ ਦਾਖਲਾ ਦਿਵਾਉਣ ਲਈ ਮੋਟਰਸਾਈਕਲ ਦੁਆਰਾ ਕਪੂਰਥਲਾ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਭਵਾਨੀਪੁਰ ਦੀ ਮੁੱਖ ਸੜਕ 'ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆਏ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ ਤੇ ਉਹ ਦੋਵੇਂ ਭਰਾ-ਭੈਣ ਜ਼ਖਮੀ ਹੋ ਗਏ। ਦੁਰਘਟਨਾ ਦੌਰਾਨ ਦੂਸਰੇ ਮੋਟਰਸਾਈਕਲ ਸਵਾਰ ਨੂੰ ਵੀ ਮਾਮੂਲੀ ਸੱਟਾਂ ਆਈਆਂ।