ਫਿਰੋਜ਼ਪੁਰ ''ਚ ਭਰਾ ਨੇ ਭੈਣ ਦਾ ਸਹੁਰੇ ਘਰ ਜਾ ਕੇ ਗੋਲੀ ਮਾਰ ਕੇ ਕੀਤਾ ਕਤਲ
Sunday, Apr 08, 2018 - 06:34 PM (IST)

ਫਿਰੋਜ਼ਪੁਰ (ਕੁਮਾਰ, ਸੰਨੀ) : ਫਿਰੋਜ਼ਪੁਰ ਦੇ ਪਿੰਡ ਕਲੂਵਾਲਾ ਵਿਚ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਭੈਣ ਦੇ ਸਹੁਰੇ ਘਰ ਜਾ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰਮਜੀਤ ਕੌਰ ਦਾ ਆਪਣੇ ਪੇਕੇ ਪਰਿਵਾਰ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸੇ ਦੇ ਚੱਲਦੇ ਐਤਵਾਰ ਨੂੰ ਉਸ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਭੈਣ ਦੇ ਸਹੁਰੇ ਘਰ ਧਾਵਾ ਬੋਲ ਦਿੱਤਾ। ਇਸ ਦੌਰਾਨ ਕਰਮਜੀਤ ਕੌਰ ਦੇ ਪਤੀ ਨੇ ਭੱਜ ਕੇ ਆਪਣੀ ਜਾਨ ਬਚਾਈ ਜਦਕਿ ਕਰਮਜੀਤ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।