ਸਾਲੇ ਦੀ ਬਰਾਤੇ ਆਏ ਜੀਜਿਆਂ ਦੀ ਬੇਰਹਿਮੀ ਨਾਲ ਕੁੱਟਮਾਰ, ਹੈਰਾਨ ਕਰ ਦੇਣ ਵਾਲਾ ਹੈ ਮਾਮਲਾ

Friday, May 12, 2023 - 02:17 PM (IST)

ਸਾਲੇ ਦੀ ਬਰਾਤੇ ਆਏ ਜੀਜਿਆਂ ਦੀ ਬੇਰਹਿਮੀ ਨਾਲ ਕੁੱਟਮਾਰ, ਹੈਰਾਨ ਕਰ ਦੇਣ ਵਾਲਾ ਹੈ ਮਾਮਲਾ

ਅਬੋਹਰ(ਸੁਨੀਲ) : ਸਥਾਨਕ ਮੁਹੱਲਾ ਈਦਗਾਹ ਬਸਤੀ ਵਿਖੇ ਆਪਣੇ ਸਾਲੇ ਦੀ ਬਾਰਾਤ ’ਚ ਆਏ ਦੋ ਜੀਜਿਆਂ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿਨ੍ਹਾਂ ਨੂੰ ਮੁੱਢਲੇ ਇਲਾਜ ਬਾਅਦ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਗਰਾ ਵਾਸੀ ਲੱਛੀ ਰਾਮ ਅਤੇ ਬ੍ਰਿਜੇਸ਼ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਸਾਲੇ ਗੋਲੂ ਦੇ ਵਿਆਹ ’ਚ ਆਏ ਸਨ ਅਤੇ ਰਾਤ ਨੂੰ ਆਪਣੀ ਕਾਰ ’ਚ ਬੈਠ ਕੇ ਗੱਲਾਂ ਕਰ ਰਹੇ ਸਨ। ਇਸੇ ਦੌਰਾਨ ਇਲਾਕੇ ਦੇ 3-4 ਨੌਜਵਾਨ ਆਏ ਅਤੇ ਉਨ੍ਹਾਂ ਕਾਰ ਦੀ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਫਿਰ ਉਨ੍ਹਾਂ ਕਾਰ ਦਾ ਸ਼ੀਸ਼ਾ ਖੁਲਵਾ ਕੇ ਉਨ੍ਹਾਂ ਨੂੰ ਸ਼ਰਾਬ ਦੇਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ- ਹਰੀਸ਼ ਸਿੰਗਲਾ 'ਤੇ ਹਮਲਾ ਕਰਨ ਵਾਲੇ ਮੁਲਾਜ਼ਮ ਸਸਪੈਂਡ, ਡੀ. ਐੱਸ. ਪੀ. ਪਟਿਆਲਾ ਨੇ ਕੀਤੇ ਇਹ ਖ਼ੁਲਾਸੇ

ਇਸ ਮੌਕੇ ਜਦੋਂ ਉਨ੍ਹਾਂ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਕਤ ਨੌਜਵਾਨਾਂ ਨੇ ਪਹਿਲਾਂ ਇੱਟਾਂ ਨਾਲ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਫਿਰ ਆਪਣੇ ਕੋਲ ਮੌਜੂਦ ਤੇਜ਼ਧਾਰ ਹਥਿਆਰਾਂ ਨਾਲ ਕਾਰ ਸਵਾਰਾਂ ਦੇ ਸਿਰ ’ਤੇ ਵਾਰ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਰੌਲਾ ਸੁਣ ਕੇ ਹੋਰ ਬਾਰਾਤੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਕੇ ਗਏ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਸਬੰਧੀ ਨਗਰ ਥਾਣਾ ਨੰਬਰ 1 ਦੇ ਇੰਚਾਰਜ ਸੰਜੀਵ ਤਰਮਾਲਾ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਖ਼ਮੀਆਂ ਦੀ ਆਨਲਾਈਨ ਐੱਮ. ਐੱਲ. ਆਰ. ਪ੍ਰਾਪਤ ਕਰ ਲਈ ਹੈ, ਜਿਸ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਮੁਕਤਸਰ 'ਚ ਰੂਹ ਕੰਬਾਊ ਘਟਨਾ, ਝੁੱਗੀ ਤੱਕ ਪਹੁੰਚੀ ਨਾੜ ਨੂੰ ਲਾਈ ਅੱਗ,1 ਸਾਲਾ ਮਾਸੂਮ ਦੀ ਤੜਫ-ਤੜਫ ਕੇ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News