ਪਲਾਂ 'ਚ ਉੱਜੜਿਆ ਪਰਿਵਾਰ, ਦੋ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

Friday, Jul 31, 2020 - 09:42 PM (IST)

ਪਲਾਂ 'ਚ ਉੱਜੜਿਆ ਪਰਿਵਾਰ, ਦੋ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ,ਸ਼ਰਮਾ ਕੁਲਦੀਸ਼)— ਬੇਟ ਇਲਾਕੇ ਦੇ ਪਿੰਡ ਪਿੰਡੀ ਖੈਰ ਨਾਲ ਸੰਬੰਧਤ ਦੋ ਨੌਜਵਾਨ ਚਚੇਰੇ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਮਰ ਸਿੰਘ ਪੁੱਤਰ ਅਮਾਨਤ ਅਤੇ ਅਮਨ ਪੁੱਤਰ ਅਜ਼ਮਤ ਦੇ ਰੂਪ 'ਚ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਮ੍ਰਿਤਕ ਨੌਜਵਾਨ ਦੇ ਪਿਤਾ ਅਮਾਨਤ ਨੇ ਦੱਸਿਆ ਕਿ ਉਸ ਦਾ ਪੁੱਤਰ ਅਤੇ ਭਤੀਜਾ ਮੇਹਨਤ ਮਜ਼ਦੂਰੀ ਦਾ ਕੰਮ ਕਰਦੇ ਹਨ ਅਤੇ ਦੋਵੇਂ ਬੀਤੀ ਸ਼ਾਮ ਕੰਮ ਕਰਕੇ 6 ਵਜੇ ਪਿੰਡ ਜਲਾਲਪੁਰ ਤੋਂ ਵਾਪਸ ਆਏ। ਘਰ ਆ ਕੇ ਜਦੋਂ ਉਨ੍ਹਾਂ ਨੇ ਰੋਟੀ ਖਾਧੀ ਅਤੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਹਾਲਤ ਵਿਗੜਨ ਲੱਗ ਪਈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

PunjabKesari

ਸਿਹਤ ਖਰਾਬ ਹੋਣ 'ਤੇ ਦੋਹਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਦੇਰ ਸ਼ਾਮ ਉਸ ਦੇ ਬੇਟੇ ਅਮਰ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ। ਇਸ ਦੌਰਾਨ ਅਮਨ ਦੀ ਸਰਕਾਰੀ ਹਸਪਤਾਲ ਅਤੇ ਅਮਰ ਦੀ ਹੁਸ਼ਿਆਰਪੁਰ ਵਿਖੇ ਮੌਤ ਹੋ ਗਈ।
ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 56 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

PunjabKesari

ਅਮਾਨਤ ਅਤੇ ਅਮਨ ਦੀ ਮਾਤਾ ਬਿੰਦਰ ਨੇ ਟਾਂਡਾ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਦੋਹਾਂ ਦੀ ਮੌਤ ਕੁਦਰਤੀ ਪੇਟ ਦਰਦ ਨਾਲ ਹੋਈ ਹੈ। ਟਾਂਡਾ ਪੁਲਸ ਦੇ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 174 ਸੀ. ਆਰ. ਪੀ. ਸੀ. ਅਧੀਨ ਕਾਰਵਾਈ ਕਰਕੇ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਦੋਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।  ਉਧਰ ਦੋ ਨੌਜਵਾਨਾਂ ਦੀ ਅਚਾਨਕ ਮੌਤ ਤੋਂ ਬਾਅਦ ਪਿੰਡ 'ਚ ਮਾਤਮ ਦਾ ਮਾਹੌਲ ਹੈ। ਮੌਤ ਦਾ ਸ਼ਿਕਾਰ ਹੋਏ ਅਮਨ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ:  ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ


author

shivani attri

Content Editor

Related News