ਮਾਤਾ ਚਿੰਤਪੂਰਨੀ ਮੇਲੇ ਤੋਂ ਭਰਾ ਨੂੰ ਲੈਣ ਗਿਆ ਸੀ ਵਿਅਕਤੀ, ਭਿਆਨਕ ਹਾਦਸੇ 'ਚ ਦੋਹਾਂ ਦੀ ਨਿਕਲੀ ਜਾਨ

Tuesday, Aug 13, 2024 - 11:51 AM (IST)

ਹੁਸ਼ਿਆਰਪੁਰ (ਵਰਿੰਦਰ ਪੰਡਿਤ, ਭਟੋਆ)- ਅੱਡਾ ਭੁੰਗਾ 'ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ 11 .40 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜਿੰਦਾ ਪੁੱਤਰ ਪਰਸ਼ੁਰਾਮ ਅਤੇ ਉਸ ਦੇ ਭਰਾ ਮੰਗਲ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਜਿੰਦਾ ਦਾ ਪੁੱਤਰ ਸੰਦੀਪ ਕੁਮਾਰ ਜ਼ਖ਼ਮੀ ਹੋ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ

ਜਾਣਕਾਰੀ ਮੁਤਾਬਕ ਮਾਤਾ ਚਿੰਤਪੂਰਨੀ ਮੇਲੇ ਤੋਂ ਵਾਪਸ ਆਏ ਜਿੰਦਾ ਨੇ ਘਰ ਆਉਣ ਲਈ ਆਪਣੇ ਪੁੱਤਰ ਅਤੇ ਭਰਾ ਨੂੰ ਅੱਡਾ ਭੁੰਗਾ ਵਿਖੇ ਬੁਲਾਇਆ। ਜਦੋਂ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆਉਣ ਲੱਗੇ ਤਾਂ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News