Night Shift ''ਤੇ ਜਾ ਰਹੇ ਭਰਾਵਾਂ ਨਾਲ ਵਾਪਰੀ ਅਣਹੋਣੀ, ਵਿੱਛ ਗਏ ਸੱਥਰ
Tuesday, Feb 04, 2025 - 12:54 PM (IST)
ਜਲੰਧਰ (ਵਰੁਣ)– ਫੋਕਲ ਪੁਆਇੰਟ ਇਲਾਕੇ ਵਿਚ ਦੇਰ ਰਾਤ ਨਾਈਟ ਸ਼ਿਫਟ ਲਾਉਣ ਫੈਕਟਰੀ ਜਾ ਰਹੇ 2 ਭਰਾਵਾਂ ਦੇ ਮੋਟਰਸਾਈਕਲ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਟਰਾਲਾ ਚਾਲਕ ਟਰਾਲਾ ਉਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਰਾਹਗੀਰਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਏ. ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਕਰਤਾਰਪੁਰ ਵਜੋਂ ਹੋਈ ਹੈ। ਰਵੀ ਆਪਣੇ ਭਰਾ ਪ੍ਰਦੀਪ ਨਾਲ ਫੋਕਲ ਪੁਆਇੰਟ ਵਿਚ ਹੀ ਸਥਿਤ ਇਕ ਫੈਕਟਰੀ ਵਿਚ ਨੌਕਰੀ ਕਰਦਾ ਸੀ, ਜੋ ਹਰ ਰੋਜ਼ ਵਾਂਗ ਮੋਟਰਸਾਈਕਲ ’ਤੇ ਆਪਣੇ ਭਰਾ ਪ੍ਰਦੀਪ ਨਾਲ ਕਰਤਾਰਪੁਰ ਤੋਂ ਫੈਕਟਰੀ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਫੋਕਲ ਪੁਆਇੰਟ ਵਿਚ ਪਹੁੰਚੇ ਤਾਂ ਤੇਜ਼ ਰਫਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਰਵੀ ਟਰਾਲੇ ਦੇ ਅਗਲੇ ਟਾਇਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪ੍ਰਦੀਪ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੇ ਇੰਚਾਰਜ ਗੁਰਮੁੱਖ ਸਿੰਘ ਅਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਬਿਜਲੀ ਦੀ ਲਿਸ਼ਕੋਰ ਨਾਲ ਹੋਵੇਗੀ ਬਰਸਾਤ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੁਲਸ ਨੇ ਟਰਾਲੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਸੀ। ਉਥੇ ਹੀ, ਪ੍ਰਦੀਪ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਓਧਰ ਰਾਹਗੀਰਾਂ ਨੇ ਕਿਹਾ ਕਿ ਲੱਗਭਗ ਇਕ ਘੰਟੇ ਤਕ ਲਾਸ਼ ਉਥੇ ਪਈ ਰਹੀ। ਉਨ੍ਹਾਂ ਕਿਹਾ ਕਿ ਕੋਈ ਮਦਦ ਲਈ ਵੀ ਨਹੀਂ ਆਇਆ ਪਰ ਜਦੋਂ ਕੁਝ ਹੋਰ ਰਾਹਗੀਰਾਂ ਨੇ ਇਸ ਤਰ੍ਹਾਂ ਲਾਸ਼ ਨੂੰ ਦੇਖਿਆ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਖਬਰ ਲਿਖੇ ਜਾਣ ਤਕ ਪੁਲਸ ਟਰਾਲਾ ਚਾਲਕ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8